ਰਮਾਇਣ ‘ਚ ਰਾਵਣ ਦਾ ਰੋਲ ਕਰਨ ਵਾਲੇ ਅਰਵਿੰਦ ਤ੍ਰਿਵੇਦੀ ਦੇ ਦਿਹਾਂਤ ਦੀ ਅਫਵਾਹ ਉੱਡੀ

written by Shaminder | May 05, 2021

ਕੋਰੋਨਾ ਮਹਾਮਾਰੀ ਦੇ ਦੌਰਾਨ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ । ਇਸ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ।ਇਸ ਦੇ ਨਾਲ ਹੀ ਅਫਵਾਹਾਂ ਦਾ ਬਜ਼ਾਰ ਵੀ ਗਰਮ ਹੋ ਰਿਹਾ ਹੈ । ਹੁਣ ਤੱਕ ਕਈ ਸੈਲੀਬ੍ਰੇਟੀਜ਼ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ। ਇਸ ਦੇ ਨਾਲ ਹੀ ਕਈ ਸੈਲੀਬ੍ਰੇਟੀਜ਼ ਦੇ ਦਿਹਾਂਤ ਦੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ ।

Arvind Image From You Tube

ਹੋਰ ਪੜ੍ਹੋ : ਸੋਨੂੰ ਸੂਦ ਦੇ ਘਰ ਮਦਦ ਲਈ ਪਹੁੰਚ ਰਹੇ ਲੋਕ, ਵੀਡੀਓ ਹੋਇਆ ਵਾਇਰਲ 

Arvind Image From You Tube

ਕੋਰੋਨਾ ਕਾਰਨ ਕਈ ਬੁਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹੇ 'ਚ ਕਈ ਸੈਲੇਬਸ ਦੇ ਮੌਤ ਦੀਆਂ ਅਫਵਾਹਾਂ ਵੀ ਸਾਹਮਣੇ ਆ ਰਹੀਆਂ ਹਨ।ਰਮਾਇਣ ‘ਚ ਰਾਵਣ ਦਾ ਰੋਲ ਅਦਾ ਕਰਨ ਵਾਲੇ ਅਰਵਿੰਦ ਤ੍ਰਿਵੇਦੀ ਦੇ ਦਿਹਾਂਤ ਦੀ ਅਫਵਾਹ ਸੋਸ਼ਲ ਮੀਡੀਆ ‘ਤੇ ਫੈਲ ਗਈ ਹੈ ।

arvind Image From You Tube

ਲਕੀ ਅਲੀ ਤੋਂ ਬਾਅਦ ਰਾਮਾਇਣ 'ਚ ਰਾਵਣ ਦਾ ਰੋਲ ਪਲੇਅ ਕਰਨ ਵਾਲੇ ਅਰਵਿੰਦ ਤ੍ਰਿਵੇਦੀ ਦੇ ਮੌਤ ਦੀ ਅਫਵਾਹ ਉਡਣ ਲੱਗੀ ਹੈ। ਇਸ ਖਬਰ ਦਾ ਖੰਡਨ 'ਲਕਛਮਣ' ਸੁਨੀਲ ਲਹਿਰੀ ਨੇ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਅਜਿਹੀਆਂ ਖ਼ਬਰਾਂ ਨਾ ਉਡਾਉਣ।

 

 

You may also like