ਰੁਪਿੰਦਰ ਹਾਂਡਾ ਗੁਰਦੁਆਰਾ ਬੰਗਲਾ ਸਾਹਿਬ ਪਹੁੰਚੀ, ਗੁਰੂ ਘਰ ਦਾ ਲਿਆ ਆਸ਼ੀਰਵਾਦ

written by Shaminder | January 08, 2021

ਗਾਇਕਾ ਰੁਪਿੰਦਰ ਹਾਂਡਾ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ । ਗੁਰਦੁਆਰਾ ਬੰਗਲਾ ਸਾਹਿਬ ਦੀ ਇਸ ਫੇਰੀ ਦੀਆਂ ਕੁਝ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

rupinder

ਗੁਰੂ ਘਰ ‘ਚ ਪਹੁੰਚ ਕੇ ਉਨ੍ਹਾਂ ਨੇ ਜਿੱਥੇ ਗੁਰਬਾਣੀ ਅਤੇ ਕੀਰਤਨ ਦਾ ਅਨੰਦ ਮਾਣਿਆ ਉੱਥੇ ਹੀ ਪਲਵਲ ‘ਚ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ‘ਤੇ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਜੀ ਦੇ ਸਹਿਯੋਗ ਦੇ ਨਾਲ ਬੂਟੇ ਵੀ ਲਗਾਏ ।ਰੁਪਿੰਦਰ ਹਾਂਡਾ ਵੱਲੋਂ ਚੁੱਕੇ ਗਏ ਇਨ੍ਹਾਂ ਕਦਮਾਂ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ ।

ਹੋਰ ਪੜ੍ਹੋ : ਰੁਪਿੰਦਰ ਹਾਂਡਾ ਦਾ ਕਿਸਾਨਾਂ ਨੂੰ ਸਮਰਪਿਤ ਗੀਤ ‘ਹੱਲਾ ਸ਼ੇਰੀ’ ਰਿਲੀਜ਼

rupinder

ਕੁਝ ਦਿਨ ਪਹਿਲਾਂ ਰੁਪਿੰਦਰ ਹਾਂਡਾ ਨੇ ਕਿਸਾਨ ਪ੍ਰਦਰਸ਼ਨ ਦੌਰਾਨ ਉੱਥੇ ਮੌਜੂਦ ਕਿਸਾਨਾਂ ਨੂੰ ਗਰਮ ਕੱਪੜੇ ਵੀ ਵੰਡੇ ਸਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ ।

rupinder handa

ਰੁਪਿੰਦਰ ਹਾਂਡਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰਿਆਲਟੀ ਸ਼ੋਅ ‘ਚ ਪਰਫਾਰਮ ਕਰਨ ਤੋਂ ਬਾਅਦ ਕੀਤੀ ਸੀ ।

 

You may also like