
ਗਾਇਕਾ ਰੁਪਿੰਦਰ ਹਾਂਡਾ (Rupinder Handa) ਜੋ ਕਿ ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੇ ਹਨ । ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੇ । ਇਸ ਵੀਡੀਓ ‘ਚ ਗਾਇਕਾ ਇੱਕ ਬੱਚੀ ਦੇ ਨਾਲ ਨਜ਼ਰ ਆ ਰਹੀ ਹੈ, ਜੋ ਸੜਕ ‘ਤੇ ਉਸ ਕੋਲੋਂ ਕੁਝ ਮੰਗਦੀ ਹੋਈ ਨਜ਼ਰ ਆ ਰਹੀ ਹੈ ।ਜਿਸ ਤੋਂ ਬਾਅਦ ਗਾਇਕਾ ਉਸ ਨੂੰ ਆਪਣੇ ਨਾਲ ਇੱਕ ਸਟੋਰ ‘ਚ ਲੈ ਜਾਂਦੀ ਹੈ ਜਿੱਥੇ ਲਿਜਾ ਕੇ ਉਹ ਕੁੜੀ ਨੂੰ ਜ਼ਰੂਰਤ ਦਾ ਸਮਾਨ ਅਤੇ ਆਟੇ ਦੀ ਇੱਕ ਥੈਲੀ ਦਿਵਾਉਂਦੀ ਹੈ ।

ਹੋਰ ਪੜ੍ਹੋ : ਗਾਇਕ ਮਨਕਿਰਤ ਔਲਖ ਨੇ ਦੋਸਤ ਦਾ ਮਨਾਇਆ ਜਨਮ ਦਿਨ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਗਾਇਕਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕਰਦੇ ਹੋਏ ਲੋਕਾਂ ਨੁੰ ਵੀ ਅਜਿਹੇ ਜ਼ਰੂਰਤਮੰਦਾਂ ਦੀ ਮਦਦ ਕਰਨ ਦੀ ਅਪੀਲ ਵੀ ਕੀਤੀ ਹੈ ।ਇਸ ਦੇ ਨਾਲ ਹੀ ਰੁਪਿੰਦਰ ਹਾਂਡਾ ਨੇ ਲਿਖਿਆ ਕਿ ‘ਬੱਚਿਆਂ ਨੂੰ ਕਦੇ ਵੀ ਪੈਸੇ ਨਹੀਂ ਦੇਣੇ ਚਾਹੀਦੇ ਅਤੇ ਉਨ੍ਹਾਂ ਨੂੰ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਉਣਾ ਚਾਹੀਦਾ ਹੈ । ਗਾਇਕਾ ਵੱਲੋਂ ਚੁੱਕੇ ਗਏ ਇਸ ਕਦਮ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ ।

ਇਹ ਵੀਡੀਓ ਹਰ ਕਿਸੇ ਦੇ ਦਿਲ ਨੂੰ ਛੂਹ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਵੀ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਗਾਇਕਾ ਅਕਸਰ ਆਪਣੇ ਪੱਧਰ ‘ਤੇ ਇਸ ਤਰ੍ਹਾਂ ਦੇ ਉਪਰਾਲੇ ਕਰਦੀ ਰਹਿੰਦੀ ਹੈ ਅਤੇ ਜ਼ਰੂਰਤਮੰਦਾਂ ਨੂੰ ਜ਼ਰੂਰੀ ਸਮਾਨ ਮੁੱਹਈਆ ਕਰਵਾਉਂਦੀ ਰਹਿੰਦੀ ਹੈ ।ਰੁਪਿੰਦਰ ਹਾਂਡਾ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਦਿਲ ਖੋਲ੍ਹ ਕੇ ਲੋਕਾਂ ਅਤੇ ਕਿਸਾਨਾਂ ਦੀ ਸੇਵਾ ਕੀਤੀ ਸੀ । ਵਾਕਏ ਹੀ ਜੇ ਸਮਾਜ ਦੇ ਆਮ ਲੋਕ ਵੀ ਇਸੇ ਤਰ੍ਹਾਂ ਸੋਚਣ ਤਾਂ ਕੋਈ ਵੀ ਇਨਸਾਨ ਭੁੱਖਾ ਨਹੀਂ ਸੌਂ ਸਕਦਾ ।
View this post on Instagram