ਰੁਪਿੰਦਰ ਹਾਂਡਾ ਆਪਣੇ ਪਿੰਡ ‘ਚ ਰੋਟੀ ਬਣਾਉਂਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

Written by  Shaminder   |  December 07th 2021 03:10 PM  |  Updated: December 07th 2021 03:10 PM

ਰੁਪਿੰਦਰ ਹਾਂਡਾ ਆਪਣੇ ਪਿੰਡ ‘ਚ ਰੋਟੀ ਬਣਾਉਂਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਰੁਪਿੰਦਰ ਹਾਂਡਾ (Rupinder Handa )ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰੁਪਿੰਦਰ ਹਾਂਡਾ ਤੰਦੂਰ ਤੇ ਰੋਟੀਆਂ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ਦੇ ਬੈਕਗਰਾਊਂਡ ‘ਚ ਤੁਸੀਂ ਹਰਭਜਨ ਮਾਨ ਦਾ ਗੀਤ ਸੁਣ ਸਕਦੇ ਹੋ ।

Rupinder handa image From instagram

ਹੋਰ ਪੜ੍ਹੋ : ਕੀ ਸ਼ਹਿਨਾਜ਼ ਗਿੱਲ ਬਿੱਗ ਬੌਸ ‘ਚ ਕਰੇਗੀ ਵਾਈਲਡ ਕਾਰਡ ਰਾਹੀਂ ਐਂਟਰੀ

‘ਮੇਰੇ ਪਿੰਡ ਵਿੱਚ ਵੱਸਦਾ ਰੱਬ ਓਏ ਆ ਕੇ ਅੱਖੀਂ ਦੇਖ ਲੈ’ ।ਇਸ ਵੀਡੀਓ ‘ਤੇ ਦਰਸ਼ਕ ਵੀ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਟੀਵੀ ਦੇ ਇੱਕ ਰਿਆਲਟੀ ਸ਼ੋਅ ਤੋਂ ਕੀਤੀ ਸੀ ।

Rupinder-Handa image From instagram

ਰੁਪਿੰਦਰ ਹਾਂਡਾ ਦਾ ਸਬੰਧ ਹਰਿਆਣਾ ਦੇ ਨਾਲ ਹੈ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਰੁਪਿੰਦਰ ਹਾਂਡਾ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ ।ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਅੰਦੋਲਨ ‘ਚ ਸਰਗਰਮ ਰਹਿਣ ਵਾਲੀ ਰੁਪਿੰਦਰ ਹਾਂਡਾ ਨੇ ਕਿਸਾਨ ਅੰਦੋਲਨ ‘ਚ ਮੋਹਰੀ ਭੂਮਿਕਾ ਨਿਭਾਈ ਸੀ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ ।

ਇਸ ਦੇ ਨਾਲ ਹੀ ਆਪਣੇ ਗੀਤਾਂ ਦੇ ਜ਼ਰੀਏ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਬੁਲੰਦ ਕੀਤਾ ਸੀ । ਰੁਪਿੰਦਰ ਹਾਂਡਾ ਕਿਸਾਨਾਂ ਦੇ ਹੱਕ ‘ਚ ਕਈ ਰੈਲੀਆਂ ਨੂੰ ਵੀ ਹੁਣ ਤੱਕ ਸੰਬੋਧਿਤ ਕਰ ਚੁੱਕੀ ਹੈ ।ਕਿਸਾਨਾਂ ਦੀ ਜਿੱਤ ਤੋਂ ਬਾਅਦ ਰੁਪਿੰਦਰ ਹਾਂਡਾ ਵੀ ਪੱਬਾਂ ਭਾਰ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network