
ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਹੈ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ ।
ਹੋਰ ਪੜ੍ਹੋ :ਜਪਜੀ ਖਹਿਰਾ ਸਿੰਘੂ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਆਈ ਨਜ਼ਰ, ਐਕਟਰੈੱਸ ਦਿੱਲੀ ਕਿਸਾਨ ਮੋਰਚੇ ‘ਚ ਦੇ ਰਹੀ ਹੈ ਆਪਣੀ ਸੇਵਾ
ਇਸ ਗੀਤ ਦੇ ਬੋਲ Teji Sarao ਨੇ ਲਿਖੇ ਨੇ ਤੇ ਮਿਊਜ਼ਿਕ Jassi X ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Ghaint Productions ਵੱਲੋਂ ਤਿਆਰ ਕੀਤਾ ਗਿਆ ਹੈ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ । ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ ।
ਇਹ ਕਿਸਾਨੀ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਅੰਦੋਲਨ ਕਰ ਰਹੇ ਨੇ ।