ਰੁਪਿੰਦਰ ਹਾਂਡਾ ਰਮਣੀਕ ਅਤੇ ਸਿਮਰਿਤਾ ਤੋਂ ਡਾਂਸ ਦੇ ਸਟੈਪਸ ਸਿੱਖਦੀ ਆਈ ਨਜ਼ਰ, ਵੇਖੋ ਵੀਡੀਓ

written by Shaminder | October 16, 2021

ਰੁਪਿੰਦਰ ਹਾਂਡਾ (Rupinder Handa )ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ਨੂੰ ਰੁਪਿੰਦਰ ਹਾਂਡਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰੁਪਿੰਦਰ ਹਾਂਡਾ ਡਾਂਸ ਦੇ ਸਟੈਪਸ (Dance Steps) ਸਿੱਖਦੀ ਹੋਈ ਨਜ਼ਰ ਆ ਰਹੀ ਹੈ ਅਤੇ ਡਾਂਸ ਦੇ ਸਟੈਪਸ ਉਸ ਨੂੰ ਸਿਮਰਿਤਾ ਅਤੇ ਰਮਣੀਕ ਸਿਖਾ ਰਹੀਆਂ ਹਨ ।

Rupinder Handa -min Image From Instagram

ਹੋਰ ਪੜ੍ਹੋ : ਜੈਕਲੀਨ ਤੋਂ ਬਾਅਦ ਨੋਰਾ ਫਤੇਹੀ ਨੂੰ ਜਾਰੀ ਹੋਏ ਸੰਮਨ, 200 ਕਰੋੜ ਰੁਪਏ ਦੀ ਵਸੂਲੀ ਦਾ ਹੈ ਮਾਮਲਾ

ਇਹ ਵੀਡੀਓ ਰੁਪਿੰਦਰ ਹਾਂਡਾ ਦੇ ਪ੍ਰਸ਼ੰਸਕਾਂ ਨੂੰ ਵੀ ਕਾਫੀ ਪਸੰਦ ਆ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

Rupinder handa

ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਇੱਕ ਨਿੱਜੀ ਟੀਵੀ ਦੇ ਰਿਆਲਟੀ ਸ਼ੋਅ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਗੀਤ ਕੱਢੇ ।ਰੁਪਿੰਦਰ ਹਾਂਡਾ ਦਾ ਸਬੰਧ ਹਰਿਆਣਾ ਦੇ ਸਿਰਸਾ ਜ਼ਿਲੇ੍ਹ ਦੇ ਨਾਲ ਹੈ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਸਮਰਥਨ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ । ਉਨ੍ਹਾਂ ਨੇ ਜਿੱਥੇ ਕਿਸਾਨਾਂ ਦੇ ਧਰਨੇ ‘ਚ ਖੁਦ ਆਪਣੀ ਸ਼ਮੂਲੀਅਤ ਦਰਜ ਕਰਵਾਈ । ਉੱਥੇ ਹੀ ਕਈ ਗੀਤ ਵੀ ਕਿਸਾਨਾਂ ਦੇ ਹੱਕ ‘ਚ ਕੱਢੇ ਹਨ ।

You may also like