ਰੁਪਿੰਦਰ ਹਾਂਡਾ ਨੇ ਮਰਹੂਮ ਗਾਇਕ ਸਰਦੂਲ ਸਿਕੰਦਰ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕ ਨੂੰ ਆ ਰਿਹਾ ਪਸੰਦ

Written by  Shaminder   |  August 02nd 2021 03:57 PM  |  Updated: August 02nd 2021 03:57 PM

ਰੁਪਿੰਦਰ ਹਾਂਡਾ ਨੇ ਮਰਹੂਮ ਗਾਇਕ ਸਰਦੂਲ ਸਿਕੰਦਰ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕ ਨੂੰ ਆ ਰਿਹਾ ਪਸੰਦ

ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸਰਦੂਲ ਸਿਕੰਦਰ ਗਾਣਾ ਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ‘ਚ ਰੁਪਿੰਦਰ ਹਾਂਡਾ ਦੇ ਨਾਲ ਨਾਲ ਜੱਸੀ ਗਿੱਲ, ਪ੍ਰਭ ਗਿੱਲ ਸਣੇ ਕਈ ਗਾਇਕ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਦੂਲ ਸਿਕੰਦਰ ਆਪਣਾ ਗੀਤ ‘ਇੱਕ ਚਰਖਾ ਗਲੀ ਦੇ ਵਿੱਚ ਡਾਹ ਲਿਆ’ ਗਾਉਂਦੇ ਹੋਏ ਵਿਖਾਈ ਦੇ ਰਹੇ ਨੇ ।

Rupinder-Handa Image From Instagram

ਹੋਰ ਪੜ੍ਹੋ : ਅਸ਼ਲੀਲ ਵੀਡੀਓ ਮਾਮਲੇ ਵਿੱਚ ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਿਲਪਾ ਸ਼ੈੱਟੀ ਨੇ ਪਹਿਲੀ ਵਾਰ ਤੋੜੀ ਚੁੱਪੀ, ਲਿਖਿਆ ਲੰਮਾ ਚੌੜਾ ਨੋਟ 

Sardool Sikander Image From Instagram

ਜਿਸ ਦਾ ਅਨੰਦ ਇਸ ਮਹਿਫ਼ਲ ‘ਚ ਹਰ ਕੋਈ ਮਾਣਦਾ ਹੋਇਆ ਨਜ਼ਰ ਆ ਰਿਹਾ ਹੈ । ਰੁਪਿੰਦਰ ਹਾਂਡਾ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ।

Sardool ji Image From Instagram

ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਰੁਪਿੰਦਰ ਹਾਂਡਾ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network