ਰੁਪਿੰਦਰ ਹਾਂਡਾ ਨੇ ਵੀਡੀਓ ਸਾਂਝਾ ਕੀਤਾ, ਦੱਸਿਆ ਗੁਰਬਾਣੀ ‘ਚ ਹੈ ਕਿੰਨੀ ਤਾਕਤ

Written by  Shaminder   |  October 29th 2022 10:46 AM  |  Updated: October 29th 2022 10:46 AM

ਰੁਪਿੰਦਰ ਹਾਂਡਾ ਨੇ ਵੀਡੀਓ ਸਾਂਝਾ ਕੀਤਾ, ਦੱਸਿਆ ਗੁਰਬਾਣੀ ‘ਚ ਹੈ ਕਿੰਨੀ ਤਾਕਤ

ਰੁਪਿੰਦਰ ਹਾਂਡਾ (Rupinder Handa) ਅਜਿਹੀ ਗਾਇਕਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ। ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

Rupinder Handa image Source :Youtube

ਹੋਰ ਪੜ੍ਹੋ : ਰੁਬੀਨਾ ਬਾਜਵਾ ਨੇ ਆਪਣੇ ਵਿਆਹ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਵੇਖੋ ਤਸਵੀਰਾਂ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰੁਪਿੰਦਰ ਹਾਂਡਾ ਸ਼ਬਦ ਕੀਰਤਨ ਦਾ ਅਨੰਦ ਮਾਣਦੇ ਹੋਏ ਡਰਾਈਵਿੰਗ ਕਰ ਰਹੇ ਹਨ ਅਤੇ ਉਨ੍ਹਾਂ ਦਾ ਪਾਲਤੂ ਕੁੱਤਾ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਵੀਡੀਓ ਰਾਹੀਂ ਉਨ੍ਹਾਂ ਨੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਗੁਰਬਾਣੀ ‘ਚ ਕਿੰਨੀ ਤਾਕਤ ਹੈ ।

Rupinder Handa image Source : Youtube

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਫੈਂਸ ਦੇ ਨਾਲ ਜ਼ਮੀਨ ‘ਤੇ ਬੈਠ ਕੇ ਖਾਧਾ ਖਾਣਾ, ਪ੍ਰਸ਼ੰਸਕਾਂ ਨੇ ਦਿੱਤੇ ਇਸ ਤਰ੍ਹਾਂ ਦੇ ਰਿਐਕਸ਼ਨ

ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਸੋਸ਼ਲ ਮੀਡੀਆ ‘ਤੇ ਰੁਪਿੰਦਰ ਹਾਂਡਾ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।ਉਨ੍ਹਾਂ ਦਾ ਸਬੰਧ ਹਰਿਆਣਾ ਦੇ ਨਾਲ ਹੈ ਅਤੇ ਇੱਥੋਂ ਹੀ ਉਨ੍ਹਾਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ ਹੈ ।

Rupinder Handa , image Source : Youtube

ਗਾਇਕਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੇ ਇੱਕ ਰਿਆਲਟੀ ਸ਼ੋਅ ਦੇ ਨਾਲ ਕੀਤੀ ਸੀ । ਇਸੇ ਸ਼ੋਅ ‘ਚ ਉਨ੍ਹਾਂ ਨੂੰ ਪਰਫਾਰਮ ਕਰਨ ਦਾ ਮੌਕਾ ਮਿਲਿਆ । ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਪੈਂਦਾ ਗਿੱਧਾ’, ‘ਪਿੰਡ ਦੇ ਗੇੜੇ’, ‘ਮੇਰੇ ਹਾਣੀਆਂ’, ‘ਅੱਖੀਆਂ ਦੇ ਓਹਲੇ’ ਸਣੇ ਕਈ ਗੀਤ ਸ਼ਾਮਿਲ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network