ਦੋ ਦੋਸਤਾਂ ਦੀ ਟੁੱਟੀ ਯਾਰੀ ਨੂੰ ਬਿਆਨ ਕਰਦਾ ਗੀਤ ‘Yaar Vichre’ ਅਮਰਿੰਦਰ ਗਿੱਲ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | April 21, 2022

ਮਰਹੂਮ ਅਦਾਕਾਰ ਦੀਪ ਸਿੱਧੂ ਦੀ ਆਖਿਰੀ ਫ਼ਿਲਮ ‘ਸਾਡੇ ਆਲੇ’ (Saade Aale ) ਜੋ ਕਿ ਇਸੇ ਮਹੀਨੇ ਹੀ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਇਹ ਫ਼ਿਲਮ ਸਾਲ 2019 ਦੀ ਤਿਆਰ ਸੀ, ਦੀਪ ਸਿੱਧੂ ਨੂੰ ਇਸ ਫ਼ਿਲਮ ਦਾ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਸੀ। ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਇਸ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਦੀਪ ਸਿੱਧੂ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਟ੍ਰੇਲਰ ਤੋਂ ਬਾਅਦ ਫ਼ਿਲਮ ਦਾ ਇੱਕ ਹੋਰ ਗੀਤ ਰਿਲੀਜ਼ ਹੋ ਗਿਆ ਹੈ।

ਹੋਰ ਪੜ੍ਹੋ : ਤੇਜਸਵੀ ਪ੍ਰਕਾਸ਼ ਨਜ਼ਰ ਆਈ ਲਹਿੰਗਾ-ਚੋਲੀ 'ਚ ਬੇਹੱਦ ਖ਼ੂਬਸੂਰਤ, ਅਦਾਕਾਰਾ ਨੇ ਆਪਣੇ ਅੰਦਾਜ਼ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ

inside image of yaar vichre song

ਦੋ ਦੋਸਤਾਂ ਦੀ ਦੋਸਤੀ ਤੇ ਫਿਰ ਕਿਵੇਂ ਯਾਰੀ 'ਚ ਦਰਾਰ ਆ ਜਾਂਦੀ ਹੈ, ਉਸ ਦੁੱਖ ਨੂੰ ਨਵੇਂ ਗੀਤ ਯਾਰ ਵਿਛੜੇ ਗੀਤ 'ਚ ਬਿਆਨ ਕੀਤਾ ਗਿਆ ਹੈ। ਇਸ ਗੀਤ ਨੂੰ ਅਮਰਿੰਦਰ ਗਿੱਲ ਨੇ ਗਾਇਆ ਹੈ, ਜੋ ਕਿ ਆਪਣੀ ਆਵਾਜ਼ ਦੇ ਨਾਲ ਦੋ ਦੋਸਤਾਂ ਦੇ ਦੁੱਖ ਨੂੰ ਬਿਆਨ ਕਰ ਰਹੇ ਹਨ। Binder Pal Fateh ਵੱਲੋਂ ਇਸ ਗੀਤ ਦੇ ਬੋਲ ਲਿਖੇ ਨੇ ਤੇ Mukhtar Sahota ਵੱਲੋਂ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ।  ਇਸ ਗੀਤ ਨੂੰ ਦੀਪ ਸਿੱਧੂ ਤੇ ਸੁੱਖਦੀਪ ਸੁੱਖ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਸਾਗਾ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

deep sidhu

ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਵਾਰ ਘਰ ਤੋਂ ਬਾਹਰ ਨਿਕਲੀ ਆਲੀਆ ਭੱਟ, ਪੰਜਾਬੀ ਸੂਟ ‘ਚ ਮਹਿੰਦੀ ਵਾਲੇ ਹੱਥ ਫਲਾਂਟ ਕਰਦੀ ਆਈ ਨਜ਼ਰ

ਫ਼ਿਲਮ ਦੇ ਮੁੱਖ ਅਦਾਕਾਰ ਦੀਪ ਸਿੱਧੂ, ਗੁੱਗੂ ਗਿੱਲ, ਸੁੱਖਦੀਪ ਸੁੱਖ, ਅੰਮ੍ਰਿਤ ਔਲਖ, ਮਹਾਵੀਰ ਭੁੱਲਰ ਅਤੇ ਹਰਵਿੰਦਰ ਬਬਲੀ ਹਨ। ‘ਸਾਡੇ ਆਲੇ’ ਫ਼ਿਲਮ ਮੋਹ ਅਤੇ ਦੁਸ਼ਮਣੀ ਦੀਆਂ ਬਾਰੀਕ ਤੰਦਾਂ ਉਘਾੜਦੀ ਇਹ ਫ਼ਿਲਮ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ‘ਸਾਡੇ ਆਲੇ’ ਜਤਿੰਦਰ ਮੌਹਰ ਦੁਆਰਾ ਡਾਇਰੈਕਟ ਕੀਤੀ ਗਈ ਹੈ ਤੇ ਮਨਦੀਪ ਸਿੱਧੂ ਤੇ ਸੁਮੀਤ ਸਿੰਘ ਦੀ ਪ੍ਰੋਡਕਸ਼ਨ ‘ਚ ਇਹ ਫ਼ਿਲਮ ਬਣੀ ਹੈ। ਮਰਹੂਮ ਅਦਾਕਾਰ ਦੀਪ ਸਿੱਧੂ ਦੇ ਪ੍ਰਸ਼ੰਸਕ ਇਸ ਫ਼ਿਲਮ ਨੂੰ ਦੇਖਣ ਲਈ ਬਹੁਤ ਹੀ ਉਤਸੁਕ ਹਨ।

You may also like