ਬਾਹੂਬਲੀ ਪ੍ਰਭਾਸ ਦੀ ਫ਼ਿਲਮ ‘ਸਾਹੋ’ ਦਾ ਐਕਸ਼ਨ ਦੇ ਨਾਲ ਭਰਪੂਰ ਟੀਜ਼ਰ ਬਹੁ-ਭਾਸ਼ਾਵਾਂ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  June 13th 2019 03:36 PM  |  Updated: June 13th 2019 03:36 PM

ਬਾਹੂਬਲੀ ਪ੍ਰਭਾਸ ਦੀ ਫ਼ਿਲਮ ‘ਸਾਹੋ’ ਦਾ ਐਕਸ਼ਨ ਦੇ ਨਾਲ ਭਰਪੂਰ ਟੀਜ਼ਰ ਬਹੁ-ਭਾਸ਼ਾਵਾਂ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਐਕਟਰ ਪ੍ਰਭਾਸ ਜੋ ਕਿ ‘ਬਾਹੂਬਲੀ’ ਤੇ ‘ਬਾਹੂਬਲੀ 2 : ਦਿ ਕਨਕਲੂਜ਼ਨ’ 'ਚ ਆਪਣੀ ਅਦਾਕਾਰੀ ਦੇ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਚੁੱਕੇ ਹਨ। ਸੁਪਰਸਟਾਰ ਪ੍ਰਭਾਸ 'ਸਾਹੋ' ਨਾਲ ਵੱਡੇ ਪਰਦੇ 'ਤੇ ਆਪਣੀ ਵਾਪਸੀ ਕਰਨ ਜਾ ਰਹੇ ਹਨ। ਇਹ ਫ਼ਿਲਮ ਇਸੇ ਸਾਲ 15 ਅਗਸਤ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫ਼ਿਲਮ ਨੂੰ 'ਸਾਹੋ' ਇਕ ਬਹੁ-ਭਾਸ਼ਾਈ ਫਿਲਮ ਹੈ, ਜਿਸ ਨੂੰ ਕਈ ਭਾਸ਼ਾਵਾਂ 'ਚ ਸ਼ੂਟ ਕੀਤਾ ਗਿਆ ਹੈ।

ਹੋਰ ਵੇਖੋ: ਰੂਹਾਂ ਦੇ ਪਿਆਰ ਦਾ ਦੀਦਾਰ ਹੋ ਰਿਹਾ ਹੈ ਪ੍ਰੀਤ ਹਰਪਾਲ ਦੇ ਨਵੇਂ ਗੀਤ ‘ਸਾਥ’ ‘ਚ, ਦੇਖੋ ਵੀਡੀਓ

ਪ੍ਰਸ਼ੰਸਕਾਂ ਵੱਲੋਂ ਇਸ ਫ਼ਿਲਮ ਦਾ ਲੰਮੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਜਿਸਦੇ ਚੱਲਦੇ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਫ਼ਿਲਮ ਦੇ ਟੀਜ਼ਰ ਨੂੰ ਹਿੰਦੀ, ਤਾਮਿਲ, ਤੇਲਗੂ ਤੇ ਮਲਿਆਲਮ ਭਾਸ਼ਾਵਾਂ ‘ਚ ਰਿਲੀਜ਼ ਕੀਤਾ ਗਿਆ ਹੈ। ਐਕਸ਼ਨ ਦੇ ਨਾਲ ਭਰਪੂਰ ਟੀਜ਼ਰ ‘ਚ ਪ੍ਰਭਾਸ ਤੇ ਸ਼ਰਧਾ ਕਪੂਰ ਦੀ ਰੋਮਾਂਟਿਕ ਕੈਮਿਸਟਰੀ ਦੇ ਨਾਲ ਦੋਵਾਂ ਦਾ ਐਕਸ਼ਨ ਅੰਦਾਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਟੀਜ਼ਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਜੋ ਕਿ ਫ਼ਿਲਮ 'ਸਾਹੋ' ਰਾਹੀਂ ਸਾਊਥ ਇੰਡਸਟਰੀ 'ਚ ਆਪਣਾ ਡੈਬਿਊ ਕਰਨ ਜਾ ਰਹੇ ਨੇ। ਇਸ ਫ਼ਿਲਮ ‘ਚ ਕਈ ਹੋਰ ਨਾਮੀ ਚਿਹਰੇ ਨੀਲ ਨਿਤਿਨ ਮੁਕੇਸ਼, ਜੈਕੀ ਸ਼ਰਾਫ, ਮੰਦਿਰਾ ਬੇਦੀ, ਮਹੇਸ਼ ਮਾਜ਼ੇਰਕਰ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਜੋ ਕਿ ਫ਼ਿਲਮ 'ਸਾਹੋ' ਰਾਹੀਂ ਸਾਊਥ ਇੰਡਸਟਰੀ 'ਚ ਆਪਣਾ ਡੈਬਿਊ ਕਰਨ ਜਾ ਰਹੇ ਨੇ। ਇਸ ਫ਼ਿਲਮ ‘ਚ ਕਈ ਹੋਰ ਨਾਮੀ ਚਿਹਰੇ ਨੀਲ ਨਿਤਿਨ ਮੁਕੇਸ਼, ਜੈਕੀ ਸ਼ਰਾਫ, ਮੰਦਿਰਾ ਬੇਦੀ, ਮਹੇਸ਼ ਮਾਜ਼ੇਰਕਰ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network