ਵੀਤ ਬਲਜੀਤ ਤੇ ਸ਼ਿਪਰਾ ਗੋਇਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਸਾਕ’ ਫ਼ਿਲਮ ਦਾ ਨਵਾਂ ਗੀਤ ‘ਗੱਭਰੂ ਦੀ ਗੱਲ’, ਦੇਖੋ ਵੀਡੀਓ

written by Lajwinder kaur | September 03, 2019

ਇਸ ਸ਼ੁੱਕਰਵਾਰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ਸਾਕ ਦੇ ਇਕ ਤੋਂ ਬਾਅਦ ਇੱਕ ਗਾਣੇ ਦਰਸ਼ਕਾਂ ਦੇ ਰੂ-ਬ-ਰੂ ਹੋ ਰਹੇ ਹਨ। ਇਸ ਫ਼ਿਲਮ ‘ਚ ਜ਼ਿੰਦਗੀ ਦੇ ਰੰਗਾਂ ‘ਚ ਰੰਗੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਿਆਰ ਤੇ ਜੁਦਾਈ ਤੋਂ ਬਾਅਦ ਨੱਚਣ ਟੱਪਣ ਵਾਲਾ ਯਾਨੀ ਕਿ ਭੰਗੜੇ ਬੀਟ ਵਾਲਾ ਗਾਣਾ ਰਿਲੀਜ਼ ਹੋ ਚੁੱਕਿਆ ਹੈ। ਇਸ ਦੁਗਾਣਾ ਗੀਤ ਨੂੰ ਵੀਤ ਬਲਜੀਤ ਤੇ ਸ਼ਿਪਰਾ ਗੋਇਲ ਹੋਰਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਗੱਭਰੂ ਦੀ ਗੱਲ ਗਾਣੇ ਨੂੰ ਮੈਂਡੀ ਤੱਖਰ ਤੇ ਜੋਬਨਪ੍ਰੀਤ ਸਿੰਘ ਉੱਤੇ ਫਿਲਮਾਇਆ ਗਿਆ ਹੈ। ਹੋਰ ਵੇਖੋ:‘ਇਹ ਗਾਣਾ ਪਰਿਵਾਰ ਦੇ ਲਈ ਖ਼ਾਸ ਕਰ ਮੇਰੀ “ਮਾਂ” ਦੇ ਲਈ’- ਇੱਕਾ ਇਸ ਗਾਣੇ ਦੇ ਬੋਲ ਵੀਤ ਬਲਜੀਤ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ Qaistrax ਨੇ ਦਿੱਤਾ ਹੈ। ਇਸ ਗਾਣੇ ਨੂੰ ਵ੍ਹਾਇਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਸਾਕ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਮੈਂਡੀ ਤੱਖਰ ਤੇ ਜੋਬਨਪ੍ਰੀਤ ਸਿੰਘ ਨਜ਼ਰ ਆਉਣਗੇ। ਇਨ੍ਹਾਂ ਦੋਵਾਂ ਤੋਂ ਇਲਾਵਾ ਫ਼ਿਲਮ ‘ਚ ਮੁਕੁਲ ਦੇਵ, ਸੋਨਪ੍ਰੀਤ ਜਵੰਦਾ, ਦਿਲਾਵਰ ਸਿੱਧੂ, ਰੁਪਿੰਦਰ ਰੂਪੀ, ਮਹਾਬੀਰ ਭੁੱਲਰ ਸਣੇ ਹੋਰ ਕਈ ਅਦਾਕਾਰ ਵੀ ਨਜ਼ਰ ਆਉਣਗੇ। ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

0 Comments
0

You may also like