ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਅਵਾਜ਼ 'ਚ 'ਸਭਿ ਜੀਅ ਤੁਮਾਰੇ ਜੀ ਤੂੰ ਜੀਅ ਕਾ ਦਾਤਾਰਾ' ਧਾਰਮਿਕ ਸ਼ਬਦ ਹੋਇਆ ਰਿਲੀਜ਼, ਦੇਖੋ ਵੀਡੀਓ By Aaseen Khan 01 Sep 2019 | Updated On 01 Sep 2019 10:30 IST in Punjabi Buzz Simran Studio New Update Advertisment ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤ ਲਈ ਕੀਤੇ ਜਾਂਦੇ ਵਿਲੱਖਣ ਉਪਰਾਲੇ ਸਦਕਾ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਰੂਹਾਨੀ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਅੱਜ ਇੱਕ ਹੋਰ ਧਾਰਮਿਕ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਜੀ (ਜਲੰਧਰ ਵਾਲੇ) ਦੀ ਅਵਾਜ਼ 'ਚ ਰਿਲੀਜ਼ ਹੋ ਚੁੱਕਿਆ ਹੈ। 'ਸਭਿ ਜੀਅ ਤੁਮਾਰੇ ਜੀ ਤੂੰ ਜੀਅ ਕਾ ਦਾਤਾਰਾ' ਨਾਮ ਦਾ ਇਹ ਸ਼ਬਦ ਰੂਹਾਨੀ ਅਹਿਸਾਸ ਦਿਵਾਉਂਦਾ ਹੈ। ਸ਼ਬਦ ਦਾ ਸੰਗੀਤ ਪਰਵਿੰਦਰ ਸਿੰਘ ਬੱਬੂ ਵੱਲੋਂ ਤਿਆਰ ਕੀਤਾ ਗਿਆ ਹੈ। ਦੱਸ ਦਈਏ ਇਹ ਸ਼ਬਦ ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ ਤੇ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ 'ਤੇ ਵੀ ਸੰਗਤਾਂ ਵੱਲੋਂ ਸ਼ਬਦ ਸੁਣਿਆ ਜਾ ਸਕਦਾ ਹੈ ਜਿੰਨ੍ਹਾਂ 'ਚ ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਟੀਵੀ ਚੈਨਲਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ 'ਤੇ ਵੀ ਇਸ ਸ਼ਬਦ ਨੂੰ ਸੁਣਿਆ ਜਾ ਰਿਹਾ ਹੈ। ਹੋਰ ਵੇਖੋ : ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਆਵਾਜ਼ 'ਚ ਨਵਾਂ ਸ਼ਬਦ ਰਿਲੀਜ਼ ਦੇਸ਼ ਵਿਦੇਸ਼ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤ 'ਚ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਪੀਟੀਸੀ ਨੈੱਟਵਰਕ ਵੱਲੋਂ ਇਹ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਹਰ ਹਫ਼ਤੇ ਅਜਿਹੇ ਹੀ ਧਾਰਮਿਕ ਸ਼ਬਦ ਰਿਲੀਜ਼ ਕੀਤੇ ਗਏ ਹਨ ਜਿੰਨ੍ਹਾਂ ਨੂੰ ਸੰਗਤਾਂ ਕਾਫੀ ਪਸੰਦ ਕਰ ਰਹੀਆਂ ਹਨ। ਇਸ ਸ਼ਬਦ ਨੂੰ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈ। #ptc-records #ptc-simran #religious-shabad Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article