ਸਚਿਨ ਤੇਂਦੁਲਕਰ ਦੀ ਧੀ ਸਾਰਾ ਤੇਂਦੁਲਕਰ ਨੇ ਸੋਸ਼ਲ ਮੀਡੀਆ ’ਤੇ ਦੱਸਿਆ ਕੌਣ ਹੈ ਉਸ ਦਾ ਪਹਿਲਾ ਪਿਆਰ

written by Rupinder Kaler | November 12, 2021

ਸਚਿਨ ਤੇਂਦੁਲਕਰ (Sachin Tendulkar) ਦੀ ਬੇਟੀ ਸਾਰਾ ਤੇਂਦੁਲਕਰ (sara Tendulkar) ਸੋਸ਼ਲ ਮੀਡੀਆ ’ਤੇ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ । ਇਸ ਸਭ ਦੇ ਚੱਲਦੇ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ’ਚ ਇਸ ਬਾਰੇ ਖ਼ੁਲਾਸਾ ਕੀਤਾ ਹੈ ਕਿ ਉਹ ਅਸਲ ਜੀਵਨ ’ਚ ਕਿਸ ਨੂੰ ਸਭ ਤੋਂ ਜ਼ਿਆਦਾ ਪਿਆਰ ਕਰਦੀ ਹੈ। ਉਨ੍ਹਾਂ ਨੇ ਆਪਣੀ ਮਾਂ ਦੇ ਜਨਮਦਿਨ ’ਤੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨਾਲ ਸਭ ਤੋਂ ਜ਼ਿਆਦਾ ਪਿਆਰ ਕਰਦੀ ਹੈ।

Pic Courtesy: Instagram

ਹੋਰ ਪੜ੍ਹੋ :

ਸਰਗੁਨ ਮਹਿਤਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੇ ਵੀ ਕੀਤੇ ਇਸ ਤਰ੍ਹਾਂ ਦੇ ਕਮੈਂਟਸ

Pic Courtesy: Instagram

ਇੰਸਟਾਗ੍ਰਾਮ ’ਤੇ ਸਾਰਾ ਨੇ ਇਕ ਪੋਸਟ ਸ਼ੇਅਰ ਕੀਤੀ ਹੈ। ਉਹ (sara Tendulkar) ਆਪਣੀ ਮਾਂ ਦੇ ਨਾਲ ਨਜ਼ਰ ਆ ਰਹੀ ਹੈ। ਇਹ ਉਨ੍ਹਾਂ ਦੀ ਬਚਪਨ ਦੀ ਤਸਵੀਰ ਹੈ। ਫੋਟੋ ’ਚ ਉਹ ਆਪਣੀ ਦੀ ਗੋਦ ’ਚ ਬੈਠੀ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਤੇਂਦੁਲਕਰ ਨੇ ਲਿਖਿਆ, ‘ਘਰ ਉਹੀ ਹੈ, ਜਿਥੇ ਉਹ ਹੈ। ਮੇਰੀ ਮਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।

 

View this post on Instagram

 

A post shared by Sara Tendulkar (@saratendulkar)

ਉਹ (sara Tendulkar) ਮੇਰੀ ਸਭ ਤੋਂ ਚੰਗੀ ਦੋਸਤ ਹੈ ਤੇ ਮੈਂ ਉਨ੍ਹਾਂ ਨਾਲ ਬਹੁਤ ਪਿਆਰ ਕਰਦੀ ਹਾਂ। ਸਾਰਾ ਤੇਂਦੁਲਕਰ ਦੀ ਪੋਸਟ ਵਾਇਰਲ ਹੋ ਗਈ ਹੈ। ਇਸ ’ਤੇ ਕੋਈ ਲੋਕ ਜਮ ਕੇ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਪੋਸਟ ਨੂੰ ਹੁਣ ਤਕ ਤਿੰਨ ਲੱਖ ਤੋਂ ਜ਼ਿਆਦਾ ਲੋਕ ਲਾਈਕ ਕਰ ਚੁੱਕੇ ਹਨ। ਉਥੇ ਇਸ ’ਤੇ ਕਈ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

You may also like