ਸੈਡ ਸੌਂਗ ‘Will Forget’ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਪਰਮੀਸ਼ ਵਰਮਾ ਤੇ ਅਦਾਕਾਰਾ ਦਿਲਜੋਤ ਦੀ ਕਮਿਸਟਰੀ

written by Lajwinder kaur | November 14, 2022 02:28pm

Sad song 'Will Forget' : ਪੰਜਾਬੀ ਅਦਾਕਾਰਾ ਦਿਲਜੋਤ ਅਤੇ ਐਕਟਰ ਪਰਮੀਸ਼ ਵਰਮਾ ਇਕੱਠੇ ਨਵੇਂ ਮਿਊਜ਼ਿਕ ਵੀਡੀਓ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਜੀ ਹਾਂ ਨਵਾਂ ਗੀਤ ‘Will Forget’ ਰਿਲੀਜ਼ ਹੋਇਆ ਹੈ। ਇਹ ਗਾਣਾ ਸੈਡ ਜ਼ੌਨਰ ਦਾ ਹੈ ਜਿਸ ਨੂੰ ਗਾਇਕ ਅਕਸ਼ਰ ਨੇ ਗਾਇਆ ਹੈ।

ਹੋਰ ਪੜ੍ਹੋ : Children’s Day 2022: ਬਾਲ ਦਿਵਸ ਮੌਕੇ ‘ਤੇ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਸਾਂਝੀ ਕੀਤੀ ਆਪਣੇ ਬੱਚਿਆਂ ਦੀ ਪਿਆਰੀ ਜਿਹੀ ਤਸਵੀਰ

inside image of diljott and parmish verma will forget

ਪਿਆਰ ਵਿੱਚ ਧੋਖੇ ਦੇ ਦਰਦ ਨੂੰ ਗਾਇਕ ਅਕਸ਼ਰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਇਸ ਗੀਤ ਦੇ ਬੋਲ ਐੱਮ ਰਵੀ ਨੇ ਕਲਮਬੰਧ ਕੀਤਾ ਹਨ। ਇਸ ਮਿਊਜ਼ਿਕ ਵੀਡੀਓ ਵਿੱਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ, ਪੰਜਾਬੀ ਮਿਊਜ਼ਿਕ ਜਗਤ ਦੇ ਦੋ ਨਾਮੀ ਕਲਾਕਾਰ ਪਰਮੀਸ਼ ਵਰਮਾ ਅਤੇ ਦਿਲਜੋਤ। ਇਹ ਪਹਿਲਾ ਮੌਕਾ ਹੈ ਜਦੋਂ ਦੋਵੇਂ ਕਲਾਕਾਰ ਇਕੱਠੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਗੀਤ Nischay Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

will forget song

ਜੇ ਗੱਲ ਕਰੀਏ ਅਦਾਕਾਰਾ ਦਿਲਜੋਤ ਦੇ ਵਰਕ ਫਰੰਟ ਦੀ ਤਾਂ ਉਹ ਵੀ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ। ਉਹ ਕਈ ਮਿਊਜ਼ਿਕ ਵੀਡੀਓ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖਰੇ ਚੁੱਕੀ ਹੈ। ਉਧਰ ਪਰਮੀਸ਼ ਵਰਮਾ ਵੀ ਪੰਜਾਬੀ ਮਿਊਜ਼ਿਕ ਅਤੇ ਫ਼ਿਲਮ ਜਗਤ ਦੇ ਨਾਲ ਜੁੜੇ ਹੋਏ ਨੇ। ਬਹੁਤ ਜਲਦ ਉਹ ਆਪਣੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ।

inside image of parmish and diljott

You may also like