ਬੀਚ 'ਤੇ ਰੋਮਾਂਟਿਕ ਹੁੰਦੇ ਨਜ਼ਰ ਆਏ ਸੈਫ ਅਲੀ ਖ਼ਾਨ ਤੇ ਕਰੀਨਾ ਕਪੂਰ ਖ਼ਾਨ, ਦੇਖੋ ਤਸਵੀਰਾਂ

written by Lajwinder kaur | July 04, 2022

ਏਨੀਂ ਦਿਨੀਂ ਕਰੀਨਾ ਕਪੂਰ ਖ਼ਾਨ ਜੋ ਕਿ ਆਪਣੀ ਪਰਿਵਾਰ ਦੇ ਨਾਲ ਛੁੱਟੀਆਂ ਦਾ ਅਨੰਦ ਲੈਣ ਲਈ ਲੰਡਨ ਪਹੁੰਚੀ ਹੋਈ ਹੈ। ਜਿੱਥੋਂ ਉਹ ਆਪਣੇ ਬੱਚੇ ਅਤੇ ਪਤੀ ਦੇ ਨਾਲ ਖ਼ੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੀ ਹੈ। ਹਾਲ ਹੀ ਚ ਕਰੀਨਾ ਕਪੂਰ ਖ਼ਾਨ ਨੇ ਆਪਣੇ ਪਤੀ ਸੈਫ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਸਮੁੰਦਰ ਦੇ ਕੰਢੇ ਮਸਤੀ ਕਰਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਦਾਕਾਰਾ ਦਾ ਇਹ ਕਿਊਟ ਅੰਦਾਜ਼

ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਤੀ ਸੈਫ ਅਲੀ ਖ਼ਾਨ ਦੇ ਨਾਲ ਕੁਝ ਖ਼ਾਸ ਪਿਆਰੀਆਂ ਜਿਹੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਤਿੰਨ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇੱਕ ਤਸਵੀਰ ‘ਚ ਸੈਫ ਜੋ ਕਿ ਕਰੀਨਾ ਨੂੰ ਕਿੱਸ ਕਰਦੇ ਹੋਏ ਨਜ਼ਰ ਆ ਰਹੇ ਹਨ। ਕਰੀਨਾ ਦੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਸਿਤਾਰੇ ਵੀ ਖੂਬ ਤਾਰੀਫ ਕਰ ਰਹੇ ਹਨ।

ਇਸ ਫੋਟੋ 'ਚ ਕਰੀਨਾ ਕਪੂਰ ਖਾਨ ਅਤੇ ਸੈਫ ਅਲੀ ਖਾਨ ਨੇ ਜੈਕਟ ਪਾਈ ਹੋਈ ਹੈ। ਦੋਵੇਂ ਕਾਫੀ ਹਲਕੇ ਮੂਡ 'ਚ ਨਜ਼ਰ ਆਏ। ਇਸ ਤਸਵੀਰ 'ਚ ਕਰੀਨਾ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ, ਜਦਕਿ ਸੈਫ ਅਭਿਨੇਤਰੀ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ।

ਖਾਸ ਗੱਲ ਇਹ ਹੈ ਕਿ ਕਰੀਨਾ ਨੇ ਤਿੰਨ ਤਸਵੀਰਾਂ 'ਚੋਂ ਇਕ ਬਿਨਾਂ ਮੇਕਅੱਪ ਫੋਟੋ ਵੀ ਸ਼ੇਅਰ ਕੀਤੀ ਹੈ। ਅਭਿਨੇਤਰੀ ਨੇ ਬਿਨਾਂ ਮੇਕਅੱਪ ਦੇ ਇਕ ਸੈਲਫੀ ਬਹੁਤ ਨੇੜੇ ਤੋਂ ਲਈ ਹੈ, ਜੋ ਦੇਖਦੇ ਹੀ ਦੇਖਦੇ ਵਾਇਰਲ ਹੋ ਗਈ।

ਕਰੀਨਾ ਕਪੂਰ ਨੇ ਕੈਪਸ਼ਨ 'ਚ ਲਿਖਿਆ- 'ਬੀਚ ਪੇ ਜੈਕੇਟ ਐਂਡ ਕਿੱਸ... ਇੰਗਲਿਸ਼ ਚੈਨਲ।' ਇਸ ਦੇ ਨਾਲ ਹੀ ਅਦਾਕਾਰਾ ਨੇ ਹੈਸ਼ਟੈਗ ਨਾਲ ਅੱਗੇ ਲਿਖਿਆ- 'ਕੀ ਇਹ ਗਰਮੀ ਇੰਗਲੈਂਡ ਵਿੱਚ ਹੈ?' ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਸੈਲੇਬਸ ਅਤੇ ਪ੍ਰਸ਼ੰਸਕ ਖੂਬ ਕਮੈਂਟ ਕਰ ਰਹੇ ਹਨ ਅਤੇ ਦੋਵਾਂ ਦੀ ਜੋੜੀ ਦੀ ਤਾਰੀਫ ਵੀ ਕਰ ਰਹੇ ਹਨ। ਜੇ ਗੱਲ ਕਰੀਏ ਕਰੀਨਾ ਕਪੂਰ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਮਿਰ ਖ਼ਾਨ ਦੇ ਨਾਲ ਲਾਲਾ ਸਿੰਘ ਚੱਢਾ ਫ਼ਿਲਮ ‘ਚ ਨਜ਼ਰ ਆਵੇਗੀ।

 

You may also like