ਪੁਲਵਾਮਾ ਦੇ ਸ਼ਹੀਦਾਂ ਨੂੰ ਸੈਫ ਅਲੀ ਖਾਨ ਨੇ ਦਿੱਤੀ ਸ਼ਰਧਾਂਜਲੀ
ਪੁਲਵਾਮਾ 'ਚ ਸ਼ਹੀਦ ਸੈਨਿਕਾਂ ਨੂੰ ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਪਣੇ ਹੀ ਅੰਦਾਜ਼ 'ਚ ਸ਼ਰਧਾਂਜਲੀ ਦਿੱਤੀ ਹੈ । ਉਨ੍ਹਾਂ ਦੀ ਇੱਕ ਤਸਵੀਰ ਸਾਹਮਣੇ ਆਈ ਹੈ । ਇਸ ਤਸਵੀਰ 'ਚ ਉਹ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤ ਇਸ ਤਸਵੀਰ ਨੂੰ ਸਾਂਝਾ ਕੀਤਾ ਹੈ ।
ਹੋਰ ਵੇਖੋ:ਕਈ ਹਿੱਟ ਦੋਗਾਣੇ ਦੇਣ ਵਾਲੇ ਗਾਇਕ ਮਨਿੰਦਰ ਮੰਗਾ ਦਾ ਪੀਜੀਆਈ ‘ਚ ਦਿਹਾਂਤ
https://twitter.com/SaifOnline/status/1097481326352044033
ਜੰਮੂ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸੀਆਰਪੀਐੱਫ ਦੇ ਕਈ ਜਵਾਨ ਸ਼ਹੀਦ ਹੋ ਗਏ ਹਨ ਇਸ ਹਮਲੇ ਨੂੰ ਲੈ ਕੇ ਪੂਰੇ ਦੇਸ਼ ਦੇ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ । ਬਾਲੀਵੁੱਡ ਤੇ ਪਾਲੀਵੁੱਡ ਦੇ ਕਈ ਸਿਤਾਰਿਆਂ ਨੇ ਵੀ ਇਸ ਹਮਲੇ ਦੀ ਨਿਖੇਧੀ ਕੀਤੀ ਹੈ । ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ ਤੇ ਆਪਣਾ ਗੁੱਸਾ ਕੱਢਿਆ ਹੈ ।ਕੁਝ ਸਿਤਾਰੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ ।