ਪਿਆਰ ਦੀ ਤਾਕਤ ਨੂੰ ਪੇਸ਼ ਕਰਦਾ ਸੱਜਣ ਅਦੀਬ ਦਾ ਨਵਾਂ ਗੀਤ ‘ਇਸ਼ਕ ਤੋਂ ਵੱਧ ਕੇ’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Written by  Lajwinder kaur   |  February 03rd 2020 01:40 PM  |  Updated: February 03rd 2020 01:40 PM

ਪਿਆਰ ਦੀ ਤਾਕਤ ਨੂੰ ਪੇਸ਼ ਕਰਦਾ ਸੱਜਣ ਅਦੀਬ ਦਾ ਨਵਾਂ ਗੀਤ ‘ਇਸ਼ਕ ਤੋਂ ਵੱਧ ਕੇ’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਇਸ਼ਕਾਂ ਦੇ ਲੇਖੇ ਵਰਗੇ ਗੀਤ ਦਰਸ਼ਕਾਂ ਦੀ ਝੋਲੀ ਪਾਉਣ  ਵਾਲੇ ਪੰਜਾਬੀ ਗਾਇਕ ਸੱਜਣ ਅਦੀਬ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ‘ਇਸ਼ਕ ਤੋਂ ਵੱਧ ਕੇ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗੀਤ ਸੈਡ ਜ਼ੌਨਰ ਦਾ ਹੈ, ਜਿਸ ਨੂੰ ਇੱਕ ਮੁਟਿਆਰ ਦੇ  ਪੱਖ ਤੋਂ ਗਾਇਆ ਹੈ,ਜਿਸ ਨੇ ਆਪਣੇ ਮਹਿਬੂਬ ਨੂੰ ਗੁਆ ਦਿੱਤਾ ਹੈ।

ਹੋਰ ਵੇਖੋ:ਨੌਜਵਾਨਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ ਰਣਜੀਤ ਬਾਵਾ ਦਾ ਨਵਾਂ ਗੀਤ ‘ਵੈਲੀ ਤੇਰੇ ਪਿੰਡ ਦੇ’, ਦੇਖੋ ਵੀਡੀਓ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਬੱਬੂ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। ਗਾਣੇ ਦਾ ਵੀਡੀਓ ਟਰੂ ਮੇਕਰਸ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ। ਇਸ ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸੱਜਣ ਅਦੀਬ ਤੇ ਅਦਾਕਾਰਾ ਸਰਾਹ ਖੱਤਰੀ (Sarah Khatri)। ਇਸ ਗੀਤ ਨੂੰ ਲੋਕਧੁਨ ਪੰਜਾਬੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।ਜਿਸਦੇ ਚੱਲਦੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।

 ਜੇ ਗੱਲ ਕਰੀਏ ਸੱਜਣ ਅਦੀਬ ਦੇ ਕੰਮ ਦੀ ਤਾਂ ਉਹ ਬਿੱਲੀਆਂ ਅੱਖਾਂ, ਦਿਲ ਦਾ ਕੋਰਾ, ਦਰਸ਼ਨ ਮਹਿੰਗੇ, ਚੇਤਾ ਤੇਰਾ, ਰੰਗ ਦੀ ਗੁਲਾਬੀ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ‘ਲਾਈਏ ਜੇ ਯਾਰੀਆਂ’ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮੀ ਦੁਨੀਆ ‘ਚ ਕਦਮ ਰੱਖ ਚੁੱਕੇ ਹਨ ਤੇ ਉਹ ਬਹੁਤ ਜਲਦ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network