ਦੇਖੋ ਵੀਡੀਓ: ‘ਇਸ਼ਕਾਂ ਦੇ ਲੇਖੇ 2’ ਹੋਇਆ ਰਿਲੀਜ਼, ਤੁਹਾਨੂੰ ਕਿਵੇਂ ਦਾ ਲੱਗਿਆ ਸੱਜਣ ਅਦੀਬ ਦਾ ਇਹ ਨਵਾਂ ਗੀਤ ਦੱਸੋ ਆਪਣੀ ਰਾਏ
ਸਾਲ 2016 ‘ਚ ‘ਇਸ਼ਕਾਂ ਦੇ ਲੇਖੇ’ ਗੀਤ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਅਹਿਮ ਜਗ੍ਹਾ ਬਨਾਉਣ ਵਾਲੇ ਗਾਇਕ ਸੱਜਣ ਅਦੀਬ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ।
ਹੋਰ ਪੜ੍ਹੋ :ਮੇਰੇ ਲਿਖੇ ਲਫ਼ਜ਼ਾਂ ਨੂੰ ਤੁਹਾਡੇ ਤੱਕ ਲੈ ਕੇ ਆਉਣ ‘ਚ ਰਾਜਵੀਰ ਜਵੰਦਾ ਦਾ ਬਹੁਤ ਵੱਡਾ ਯੋਗਦਾਨ- ਗਿੱਲ ਰੌਂਤਾ
ਉਹ ਇਸ਼ਕਾਂ ਦੇ ਲੇਖੇ 2 ਟਾਈਟਲ ਹੇਠ ਸੈਡ-ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਸੱਜਣ ਅਦੀਬ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਮਨਵਿੰਦਰ ਮਾਨ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਵਾਲਿਆਂ ਨੇ ਦਿੱਤਾ ਹੈ।
ਗਾਣੇ ਦਾ ਸ਼ਾਨਦਾਰ ਵੀਡੀਓ ਟਰੂ ਮੇਕਰਸ ਵਾਲਿਆਂ ਨੇ ਬਣਾਇਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸੱਜਣ ਅਦੀਬ ਤੇ ਅਦਾਕਾਰਾ ਪਾਇਲ ਰਾਜਪੂਤ । ਗਾਣੇ ਨੂੰ ਸੱਜਣ ਅਦੀਬ ਮਿਊਜ਼ਿਕ ਦੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਹੈ ।
ਹੁਣ ਇਹ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ । ਹੁਣ ਦੇਖਣਾ ਇਹ ਹੋਵੇਗਾ ਕਿ ਇਸ ਗੀਤ ਨੂੰ ਇਸ਼ਕਾਂ ਦੇ ਲੇਖੇ ਗੀਤ ਤੋਂ ਵੱਧ ਪਿਆਰ ਮਿਲਦਾ ਹੈ । ਦਰਸ਼ਕ ਇਸ ਗੀਤ ਨੂੰ ਦੇਖਕੇ ਆਪਣੀ ਰਾਏ ਕਮੈਂਟ ਕਰਕੇ ਦੱਸ ਸਕਦੇ ਨੇ ।
ਜੇ ਗੱਲ ਕਰੀਏ ਸੱਜਣ ਅਦੀਬ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।