ਪੰਜਾਬੀ ਰੰਗਾਂ ਨਾਲ ਭਰਿਆ ਸੱਜਣ ਅਦੀਬ ਦਾ ਨਵਾਂ ਗੀਤ ‘ਦੇਸ ਮਾਲਵਾ’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | August 27, 2021

‘ਇਸ਼ਕਾਂ ਦੇ ਲੇਖੇ’ ਗੀਤ ਨਾਲ ਸੱਜਣ ਅਦੀਬ (Sajjan Adeeb) ਨੇ ਪੰਜਾਬੀ ਮਿਊਜ਼ਿਕ ਜਗਤ ‘ਚ ਖ਼ਾਸ ਜਗ੍ਹਾ ਬਣਾਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਜਿਸ ਕਰਕੇ ਸੱਜਣ ਅਦੀਬ ਦੇ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਨੇ। ਜਿਸਦੇ ਚੱਲਦੇ ਸੱਜਣ ਅਦੀਬ ਆਪਣੇ ਨਵੇਂ ਗੀਤ ਦੇਸ ਮਾਲਵਾ (Des Malwa) ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਏ ਨੇ।

ਹੋਰ ਪੜ੍ਹੋ : ਪਿਆਰ ਦੇ ਇਜ਼ਹਾਰ ਤੋਂ ਬਾਅਦ ਪਰਮੀਸ਼ ਵਰਮਾ ਲੈ ਕੇ ਆ ਰਹੇ ਨੇ ਰੋਮਾਂਟਿਕ ਗੀਤ ‘ਹੋਰ ਦੱਸ’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

inside image of desh malwa song out now image source-youtube

ਜੀ ਹਾਂ ਪੰਜਾਬੀ ਸਭਿਆਚਾਰ ਰੰਗਾਂ ਨਾਲ ਭਰਿਆ ਇਹ ਗੀਤ ਇੱਕ ਰੋਮਾਂਟਿਕ ਸੌਂਗ ਹੈ। ਗਾਣੇ ਦੇ ਮਿਊਜ਼ਿਕ ਵੀਡੀਓ ਚ ਖੇਤ, ਮੀਂਹ,ਹਰਿਆਲੀ ਤੇ ਪੰਜਾਬੀ ਪਹਿਰਾਵਾ ਦੇਖਣ ਨੂੰ ਮਿਲ ਰਿਹਾ ਹੈ। ਇਸ ਗੀਤ ਨੂੰ ਸੱਜਣ ਅਦੀਬ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਤੇ ਇਸ ਗੀਤ ਦੇ ਬੋਲ ਮਨਵਿੰਦਰ ਮਾਨ ਨੇ ਲਿਖਿਆ ਨੇ। ਇਸ ਗੀਤ ਨੂੰ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਸੁਣਨ ਨੂੰ ਮਿਲ ਰਿਹਾ ਹੈ। ਇਸ ਗੀਤ ਦਾ ਵੀਡੀਓ A Film By Rimpy Prince ਵੱਲੋਂ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਖੁਦ ਸੱਜਣ ਅਦੀਬ ਤੇ ਫੀਮੇਲ ਮਾਡਲ ਰੁਮਾਨ ਅਹਿਮਦ । ਇਸ ਗੀਤ ਨੂੰ ਸੱਜਣ ਅਦੀਬ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।

ਹੋਰ ਪੜ੍ਹੋ : ਅੰਗਦ ਬੇਦੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਨੇਹਾ ਧੂਪੀਆ ਨੂੰ ਦਿੱਤੀ ਜਨਮਦਿਨ ਦੀ ਵਧਾਈ, ਬਹੁਤ ਜਲਦ ਘਰ ‘ਚ ਗੂੰਜਣ ਵਾਲੀਆਂ ਨੇ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ

inside image of des malwa song released image source-youtube

ਜੇ ਗੱਲ ਕਰੀਏ ਗਾਇਕ ਸੱਜਣ ਅਦੀਬ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਜਿਵੇਂ ਇਸ਼ਕਾਂ ਦੇ ਲੇਖੇ, ‘ਜੋੜੀ’, ‘ਪਿੰਡਾਂ ਦੇ ਜਾਏ’, ਇਸ਼ਕਾਂ ਦੇ ਲੇਖੇ-2, ਬਿੱਲੀਆਂ ਅੱਖਾਂ, ਦਿਲ ਦਾ ਕੋਰਾ, ਦਰਸ਼ਨ ਮਹਿੰਗੇ, ਚੇਤਾ ਤੇਰਾ, ਰੰਗ ਦੀ ਗੁਲਾਬੀ ਵਰਗੇ ਕਈ ਬਾਕਮਾਲ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕੰਮ ਕਰ ਰਹੇ ਨੇ। ਅਖੀਰਲੀ ਵਾਰ ਉਹ ‘‘ਲਾਈਏ ਜੇ ਯਾਰੀਆਂ’’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।

 

0 Comments
0

You may also like