ਸੱਜਣ ਅਦੀਬ ਲੈ ਕੇ ਆ ਰਹੇ ਨੇ ਨਵਾਂ ਗੀਤ ‘ਪਿੰਡਾਂ ਦੇ ਜਾਏ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

Written by  Lajwinder kaur   |  August 10th 2020 11:08 AM  |  Updated: August 10th 2020 11:35 AM

ਸੱਜਣ ਅਦੀਬ ਲੈ ਕੇ ਆ ਰਹੇ ਨੇ ਨਵਾਂ ਗੀਤ ‘ਪਿੰਡਾਂ ਦੇ ਜਾਏ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਪੰਜਾਬੀ ਗਾਇਕ ਸੱਜਣ ਅਦੀਬ ਬਹੁਤ ਜਲਦ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਉਹ ‘ਪਿੰਡਾਂ ਦੇ ਜਾਏ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਪੋਸਟਰ  ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ।

 ਹੋਰ ਵੇਖੋ : ਏਕਮ ਸਿੰਘ ਆਪਣੇ ਨਵੇਂ ਗੀਤ ‘ਤੇਰੇ ਨਾਂਅ ਵਰਗਾ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

ਇਸ ਗੀਤ ਦੇ ਬੋਲ ਮਨਵਿੰਦਰ ਮਾਨ ਨੇ ਲਿਖੇ ਤੇ ਮਿਊਜ਼ਿਕ ਐਲਡੀ ਫ਼ਾਜ਼ਿਲਕਾ ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ Jeona & Jogi ਨੇ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਸੱਜਣ ਅਦੀਬ ਤੇ ਪੰਜਾਬੀ ਮਾਡਲ ਰਹਿਮਤ ਰਤਨ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

ਇਸ ਤੋਂ ਪਹਿਲਾਂ ਵੀ ਉਹ ਇਸ਼ਕਾਂ ਦੇ ਲੇਖੇ ਬਿੱਲੀਆਂ ਅੱਖਾਂ, ਦਿਲ ਦਾ ਕੋਰਾ, ਦਰਸ਼ਨ ਮਹਿੰਗੇ, ਚੇਤਾ ਤੇਰਾ, ਰੰਗ ਦੀ ਗੁਲਾਬੀ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਇਸ ਤੋਂ ਇਲਾਵਾ ਉਹ ‘ਲਾਈਏ ਜੇ ਯਾਰੀਆਂ’ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮੀ ਦੁਨੀਆ ‘ਚ ਕਦਮ ਰੱਖ ਚੁੱਕੇ ਹਨ ਤੇ ਉਹ ਬਹੁਤ ਜਲਦ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network