Advertisment

ਸੱਜਣ ਅਦੀਬ ਲੈ ਕੇ ਆ ਰਹੇ ਨੇ ਨਵਾਂ ਗੀਤ ‘ਪਿੰਡਾਂ ਦੇ ਜਾਏ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਸੱਜਣ ਅਦੀਬ ਲੈ ਕੇ ਆ ਰਹੇ ਨੇ ਨਵਾਂ ਗੀਤ ‘ਪਿੰਡਾਂ ਦੇ ਜਾਏ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਪੰਜਾਬੀ ਗਾਇਕ ਸੱਜਣ ਅਦੀਬ ਬਹੁਤ ਜਲਦ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਉਹ ‘ਪਿੰਡਾਂ ਦੇ ਜਾਏ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਪੋਸਟਰ  ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ । publive-image
Advertisment
 ਹੋਰ ਵੇਖੋ : ਏਕਮ ਸਿੰਘ ਆਪਣੇ ਨਵੇਂ ਗੀਤ ‘ਤੇਰੇ ਨਾਂਅ ਵਰਗਾ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ ਇਸ ਗੀਤ ਦੇ ਬੋਲ ਮਨਵਿੰਦਰ ਮਾਨ ਨੇ ਲਿਖੇ ਤੇ ਮਿਊਜ਼ਿਕ ਐਲਡੀ ਫ਼ਾਜ਼ਿਲਕਾ ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ Jeona & Jogi ਨੇ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਸੱਜਣ ਅਦੀਬ ਤੇ ਪੰਜਾਬੀ ਮਾਡਲ ਰਹਿਮਤ ਰਤਨ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । publive-image ਇਸ ਤੋਂ ਪਹਿਲਾਂ ਵੀ ਉਹ ਇਸ਼ਕਾਂ ਦੇ ਲੇਖੇ ਬਿੱਲੀਆਂ ਅੱਖਾਂ, ਦਿਲ ਦਾ ਕੋਰਾ, ਦਰਸ਼ਨ ਮਹਿੰਗੇ, ਚੇਤਾ ਤੇਰਾ, ਰੰਗ ਦੀ ਗੁਲਾਬੀ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਇਸ ਤੋਂ ਇਲਾਵਾ ਉਹ ‘ਲਾਈਏ ਜੇ ਯਾਰੀਆਂ’ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮੀ ਦੁਨੀਆ ‘ਚ ਕਦਮ ਰੱਖ ਚੁੱਕੇ ਹਨ ਤੇ ਉਹ ਬਹੁਤ ਜਲਦ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment