ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਸਲਮਾਨ ਖ਼ਾਨ ਨੇ ਅਸਲਾ ਲਾਇਸੈਂਸ ਲਈ ਦਿੱਤੀ ਅਰਜ਼ੀ

written by Lajwinder kaur | July 22, 2022

Salman Khan applies for weapon license: ਬਾਲੀਵੁੱਡ ਅਭਿਨੇਤਾ ਸਲਮਾਨ ਖ਼ਾਨ ਅਕਸਰ ਵੱਖ-ਵੱਖ ਕਾਰਨਾਂ ਕਰਕੇ ਸੁਰਖੀਆਂ 'ਚ ਰਹਿੰਦੇ ਹਨ। ਕਦੇ ਸਲਮਾਨ ਖ਼ਾਨ ਆਪਣੀ ਪਰਸਨਲ ਲਾਈਫ ਅਤੇ ਕਦੇ ਪ੍ਰੋਫੈਸ਼ਨਲ ਲਾਈਫ ਕਾਰਨ ਸੁਰਖੀਆਂ ਬਟੋਰਦੇ ਹਨ। ਅਜਿਹੇ 'ਚ ਸਲਮਾਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

ਇਸ ਵੀਡੀਓ 'ਚ ਸਲਮਾਨ ਖ਼ਾਨ ਮੁੰਬਈ ਪੁਲਿਸ ਕਮਿਸ਼ਨਰ ਨੂੰ ਮਿਲਣ ਤੋਂ ਬਾਅਦ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ। ਪਪਰਾਜ਼ੀ ਸਲਮਾਨ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕਰਦਾ ਹੈ ਪਰ ਉਹ ਕੁਝ ਵੀ ਜਵਾਬ ਨਹੀਂ ਦਿੰਦਾ ਅਤੇ ਸਿੱਧਾ ਆਪਣੀ ਕਾਰ 'ਚ ਬੈਠ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਨੇ ਅਸਲਾ ਲਾਇਸੈਂਸ ਲਈ ਮੁੰਬਈ ਪੁਲਿਸ ਕਮਿਸ਼ਨਰ ਨੂੰ ਅਰਜ਼ੀ ਦਿੱਤੀ ਹੈ।

ਹੋਰ ਪੜ੍ਹੋ : ਰਣਵੀਰ ਸਿੰਘ ਦੀ ਬਿਨ੍ਹਾਂ ਕੱਪੜਿਆਂ ਵਾਲੀਆਂ ਵਾਇਰਲ ਤਸਵੀਰਾਂ ‘ਤੇ ਰਾਖੀ ਸਾਵੰਤ ਨੇ ਕਿਹਾ- ਅਜਿਹੀ ਫੋਟੋ ਕਲਿੱਕ ਕਰਨਾ ਮਜਬੂਰੀ ਸੀ ਕਿਉਂਕਿ ਉਸ ਦੇ ਕੱਪੜੇ...

ਰਿਪੋਰਟ ਮੁਤਾਬਕ ਸਲਮਾਨ ਖ਼ਾਨ ਅਸਲਾ ਲਾਇਸੈਂਸ ਲਈ ਅਪਲਾਈ ਕਰਨ ਲਈ ਮੁੰਬਈ ਪੁਲਿਸ ਕਮਿਸ਼ਨਰ ਨੂੰ ਮਿਲੇ ਹਨ। ਹਾਲਾਂਕਿ ਸਲਮਾਨ ਨੇ ਖੁਦ ਇਸ ਬਾਰੇ ਕੁਝ ਨਹੀਂ ਕਿਹਾ। ਵੀਡੀਓ 'ਚ ਸਲਮਾਨ ਖਾਨ ਲਾਲ ਰੰਗ ਦੀ ਟੀ-ਸ਼ਰਟ 'ਚ ਨਜ਼ਰ ਆ ਰਹੇ ਹਨ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਸਲਮਾਨ ਖ਼ਾਨ ਪੁਲਿਸ ਕਮਿਸ਼ਨਰ ਦਫਤਰ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਥੋੜਾ ਗੁੱਸੇ 'ਚ ਵੀ ਨਜ਼ਰ ਆ ਰਿਹਾ ਹੈ। ਮੌਕੇ 'ਤੇ ਮੌਜੂਦ ਮੀਡੀਆ ਨੇ ਸਲਮਾਨ ਤੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਉਹ ਪੁਲਿਸ ਕਮਿਸ਼ਨਰ ਨਾਲ ਕੀ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰਾਂ ਨੇ ਅਭਿਨੇਤਾ ਸਲਮਾਨ ਖ਼ਾਨ ਅਤੇ ਉਸ ਦੇ ਪਿਤਾ ਸਲੀਮ ਖ਼ਾਨ ਨੂੰ ਧਮਕੀ ਭਰੀ ਚਿੱਠੀ ਭੇਜੀ ਸੀ ਅਤੇ ਇਹ ਗੈਂਗਸਟਰ ਵਿਕਰਮ ਬਰਾੜ ਵੱਲੋਂ ਪਿਓ-ਪੁੱਤ ਨੂੰ ਡਰਾ-ਧਮਕਾ ਕੇ ਪੈਸੇ ਵਸੂਲਣ ਦੀ ਸਾਜ਼ਿਸ਼ ਦਾ ਹਿੱਸਾ ਸੀ। ਪੁਲਿਸ ਅਧਿਕਾਰੀਆਂ ਨੇ ਇਹ ਦਾਅਵਾ ਕੀਤਾ ਹੈ।

salman khan-min

ਦੱਸ ਦਈਏ ਲਾਰੈਂਸ ਬਿਸ਼ਨੋਈ ਉਹੀ ਗੈਂਗ ਹੈ ਜਿਸ ਨੇ ਨਾਮੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਹੈ। ਸਿੱਧੂ ਦੀ ਮੌਤ ਤੋਂ ਬਾਅਦ ਇਹ ਗੈਂਗ ਸਲਮਾਨ ਖ਼ਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖ਼ਾਨ ਨੂੰ ਜਾਨੋਂ ਮਾਰਨ ਚਾਹੁੰਦਾ ਸੀ, ਜਿਸ ਕਰਕੇ ਇਸ ਗੈਂਗ ਨੇ ਸਲੀਮ ਖ਼ਾਨ ਨੂੰ ਧਮਕੀ ਭਰਿਆ ਖਤ ਭੇਜਿਆ ਸੀ।

You may also like