ਸਲਮਾਨ ਖ਼ਾਨ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਮਿਲੀ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ

written by Shaminder | November 01, 2022 04:39pm

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਨੂੰ ਪਿਛਲੇ ਲੰਮੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ । ਸੂਤਰਾਂ ਮੁਤਾਬਕ ਅਦਾਕਾਰ ਨੂੰ ਮੁੜ ਤੋਂ ਲਾਰੈਂਸ ਬਿਸ਼ਨੋਈ ਗੈਂਗ ਤੋਂ ਧਮਕੀ ਮਿਲੀ ਹੈ । ਜਿਸ ਤੋਂ ਬਾਅਦ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ।ਉਨ੍ਹਾਂ ਨੂੰ ਪਲੱਸ ਵਾਈ ਸੁਰੱਖਿਆ ਦਿੱਤੀ ਗਈ ਹੈ । ਮੁੰਬਈ ਪੁਲਿਸ ਨੇ ਵੀ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਹੈ ।

Image Source: Instagram Image Source: Twitter

ਹੋਰ ਪੜ੍ਹੋ : ਅਮਰ ਨੂਰੀ ਨੇ ਸਰਦੂਲ ਸਿਕੰਦਰ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਦੇ ਹੋਏ ਕੀਤਾ ਯਾਦ, ਸਾਂਝੇ ਕੀਤੇ ਦਿਲ ਦੇ ਜਜ਼ਬਾਤ

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗਰੁੱਪ ਉਹੀ ਗਰੁੱਪ ਹੈ ਜਿਸ ਦੇ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਸਲਮਾਨ ਖ਼ਾਨ ਨੂੰ ਬੰਦੂਕ ਦਾ ਲਾਇਸੈਂਸ ਵੀ ਜਾਰੀ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਕਾਰ ਨੂੰ ਮਾਰਨ ਦੀ ਕੋਸ਼ਿਸ਼ ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਕੀਤੀ ਗਈ ਸੀ ਅਤੇ ਉਸਦੇ ਫਾਰਮ ਹਾਊਸ ‘ਤੇ ਕੁਝ ਲੋਕਾਂ ਵੱਲੋਂ ਕਈ ਦਿਨ ਤੱਕ ਰੇਕੀ ਵੀ ਕੀਤੀ ਗਈ ਸੀ ।

Salman Khan Image Source : Instagram

ਹੋਰ ਪੜ੍ਹੋ : ਭੀੜ ਤੋਂ ਸ਼ਹਿਨਾਜ਼ ਗਿੱਲ ਨੂੰ ਬਚਾ ਕੇ ਲਿਜਾਂਦੇ ਹੋਏ ਨਜ਼ਰ ਆਏ ਗਾਇਕ ਜੱਸੀ ਗਿੱਲ, ਵੇਖੋ ਵੀਡੀਓ

ਜਿਸ ਤੋਂ ਬਾਅਦ ਸਲਮਾਨ ਖ਼ਾਨ ਕਰੜੇ ਸੁਰੱਖਿਆ ਪਹਿਰੇ ‘ਚ ਹਨ । ਸਲਮਾਨ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਅੱਜ ਕੱਲ੍ਹ ਉਹ ਬਿੱਗ ਬੌਸ ਨੂੰ ਹੋਸਟ ਕਰਦੇ ਹੋਏ ਨਜ਼ਰ ਆਉਂਦੇ ਹਨ ।

Bigg Boss 16: Karan Johar likely to host upcoming episode of Bigg Boss 2022 Image source: Twitter

ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਉਹ ਕਈ ਫ਼ਿਲਮਾਂ ‘ਚ ਵੀ ਦਿਖਾਈ ਦੇਣਗੇ ।ਸਲਮਾਨ ਖ਼ਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਜਿੰਨੇ ਪ੍ਰੋਫੈਸ਼ਨਲ ਤੌਰ ‘ਤੇ ਮਜ਼ਬੂਤ ਹਨ, ਪਰ ਉਨ੍ਹਾਂ ਦੀ ਲਵ-ਲਾਈਫ ਕੁਝ ਜ਼ਿਆਦਾ ਵਧੀਆ ਨਹੀਂ ਰਹੀ ਹੈ ।

 

View this post on Instagram

 

A post shared by Salman Khan (@beingsalmankhan)

You may also like