ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਸਲਮਾਨ ਖ਼ਾਨ ਦਾ ਨਵਾਂ ਗੀਤ ‘Tere Bina’, ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Written by  Lajwinder kaur   |  May 12th 2020 05:50 PM  |  Updated: May 12th 2020 05:50 PM

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਸਲਮਾਨ ਖ਼ਾਨ ਦਾ ਨਵਾਂ ਗੀਤ ‘Tere Bina’, ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਬਾਲੀਵੁੱਡ ਦੇ ਦਿੱਗਜ ਅਦਾਕਾਰ ਸਲਮਾਨ ਖ਼ਾਨ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ‘ਤੇਰੇ ਬਿਨਾਂ’ (Tere Bina) ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਸਲਮਾਨ ਖ਼ਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਦੇ ਨਾਲ ਸਲਮਾਨ ਖ਼ਾਨ ਨੇ ਘਰ ‘ਚ ਬੋਰ ਹੋ ਰਹੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਦੀ ਕੋਸ਼ਿਸ ਕੀਤੀ ਹੈ ।

ਇਸ ਗੀਤ ਦੇ ਬੋਲ ਸ਼ਬੀਰ ਅਹਿਮਦ (Shabbir Ahmed) ਨੇ ਲਿਖੇ ਨੇ ਤੇ ਮਿਊਜ਼ਿਕ Aditya Dev ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਖੁਦ ਸਲਮਾਨ ਖ਼ਾਨ ਨੇ ਹੀ ਡਾਇਰੈਕਟ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਲਮਾਨ ਖ਼ਾਨ ਤੇ ਜੈਕਲੀਨ ਫਰਨਾਂਡੀਜ਼ । ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇਸ ਗੀਤ ਨੂੰ ਸਲਮਾਨ ਖ਼ਾਨ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਨੂੰ ਗੀਤ ਬਹੁਤ ਪਸੰਦ ਆ ਰਿਹਾ ਹੈ, ਜਿਸ ਦੇ ਚੱਲਦੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਸਲਮਾਨ ਖ਼ਾਨ ਨੇ ਇਸ ਗੀਤ ਦੀ ਸ਼ੂਟਿੰਗ ਪਨਵੇਲ ਵਿੱਚ ਉਨ੍ਹਾਂ ਦੇ ਫਾਰਮ ਹਾਊਸ ਵਿੱਚ ਕੀਤੀ ਹੈ । ਤੁਹਾਨੂੰ ਦੱਸ ਦਈਏ ਕਿ ਸਲਮਾਨ ਖਾਨ ਲਾਕਡਾਊਨ ਕਾਰਨ ਆਪਣੇ ਪਨਵੇਲ ਫਾਰਮ ਹਾਊਸ ‘ਤੇ ਹਨ । ਸਲਮਾਨ ਖ਼ਾਨ ਨੇ ਇੰਸਟਾਗ੍ਰਾਮ ਅਕਾਉਂਟ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ਮੈਂ ਤੁਹਾਡੇ ਲਈ ਇਹ ਗਾਣਾ ਤਿਆਰ ਕੀਤਾ, ਗਾਇਆ, ਸ਼ੂਟ ਕੀਤਾ ਅਤੇ ਪੋਸਟ ਕੀਤਾ, ਹੁਣ ਇਸ ਗਾਣੇ ਨੂੰ ਸੁਣੋ, ਗਾਓ ਅਤੇ ਘਰ ‘ਚ ਹੀ ਰਹਿ ਕੇ ਆਪਣੇ ਸਵੈਗ ‘ਚ ਸ਼ੂਟ ਕਰੋ, ਪੋਸਟ, ਸ਼ੇਅਰ, ਟੈਗ ਕਰੋ ਅਤੇ ਅਨੰਦ ਲਓ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network