
ਪੰਜਾਬ ‘ਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖ਼ਾਨ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਜਿਸ ਤੋਂ ਬਾਅਦ ਸਲਮਾਨ ਖ਼ਾਨ (Salman Khan) ਨੇ ਆਪਣੇ ਸੁਰੱਖਿਆ ਅਮਲੇ ‘ਚ ਵਾਧਾ ਕਰ ਦਿੱਤਾ ਹੈ ।ਸਲਮਾਨ ਖ਼ਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਲਮਾਨ ਖ਼ਾਨ ਐਕਸਟਰਾ ਸਿਕਓਰਿਟੀ ਦੇ ਨਾਲ ਆਪਣੀ ਕਾਰ ‘ਚ ਨਜ਼ਰ ਆਏ ।

ਸਲਮਾਨ ਖ਼ਾਨ ਮੁੰਬਈ ਤੋਂ ਬਾਹਰ ਗਏ ਹਨ । ਦੱਸ ਦਈਏ ਕਿ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਐਕਸ਼ਨ ਮੋਡ ‘ਚ ਆ ਗਈ ਹੈ ਅਤੇ ਸਲਮਾਨ ਖਾਨ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਸੀ। ਸਲਮਾਨ ਜਿੱਥੇ ਹੁਣ ਬੁਲੇਟਪਰੂਫ ਗੱਡੀ ਚਲਾਉਂਦੇ ਹਨ, ਉੱਥੇ ਹੀ ਉਨ੍ਹਾਂ ਨੂੰ ਮੁੰਬਈ ਪੁਲਿਸ ਵੱਲੋਂ ਹਥਿਆਰ ਰੱਖਣ ਦਾ ਲਾਇਸੈਂਸ ਵੀ ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ : ਸਲਮਾਨ ਖ਼ਾਨ ਤੋਂ ਬਾਅਦ ਅਦਾਕਾਰਾ ਸਵਰਾ ਭਾਸਕਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੱਤਰ ‘ਚ ਲਿਖਿਆ…
ਯਾਨੀ ਹੁਣ ਸਲਮਾਨ ਖਾਨ ਆਪਣੀ ਸੁਰੱਖਿਆ ਲਈ ਹਥਿਆਰ ਰੱਖ ਸਕਦੇ ਹਨ। ਸਲਮਾਨ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ।ਉਨ੍ਹਾਂ ਨੂੰ ਅਖੀਰਲੀ ਵਾਰ ਫ਼ਿਲਮ ‘ਅੰਤਿਮ ਦਾ ਫਾਈਨਲ ਟਰੂਥ’ ‘ਚ ਵੇਖਿਆ ਗਿਆ ਸੀ ।

ਜਲਦ ਹੀ ਉਹ ਆਪਣੀ ਅਗਲੀ ਫ਼ਿਲਮ ‘ਕਭੀ ਈਦ ਕਭੀ ਦੀਵਾਲੀ’ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟਸ ‘ਤੇ ਉਹ ਕੰਮ ਕਰ ਰਹੇ ਹਨ । ਸਲਮਾਨ ਖ਼ਾਨ ‘ਤੇ ਕੁਝ ਦਿਨ ਪਹਿਲਾਂ ਵੀ ਹਮਲਾ ਕਰਨ ਦੀ ਸਾਜ਼ਿਸ਼ ਪੁਲਿਸ ਵੱਲੋਂ ਨਾਕਾਮ ਕਰ ਦਿੱਤੀ ਗਈ ਸੀ ।
View this post on Instagram