ਸਲਮਾਨ ਖਾਨ ਨੇ ਮਾਂ ਸਲਮਾ ਨਾਲ ਸ਼ੇਅਰ ਕੀਤੀ ਬੇਹੱਦ ਖੂਬਸੂਰਤ ਤਸਵੀਰ ਕੀਤੀ ਸ਼ੇਅਰ, ਮਾਂ ਲਈ ਲਿਖਿਆ ਖ਼ਾਸ ਨੋਟ
ਸਲਮਾਨ ਖਾਨ ਨੇ ਮਾਂ ਸਲਮਾ ਨਾਲ ਸ਼ੇਅਰ ਕੀਤੀ ਬੇਹੱਦ ਖੂਬਸੂਰਤ ਤਸਵੀਰ ਕੀਤੀ ਸ਼ੇਅਰ, ਮਾਂ ਲਈ ਲਿਖਿਆ ਖ਼ਾਸ ਨੋਟ
ਮਸ਼ਹੂਰ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਇੱਕ ਸੁਪਰਸਟਾਰ ਹੋਣ ਦੇ ਨਾਲ-ਨਾਲ ਇੱਕ ਫੈਮਿਲੀ ਮੈਨ ਵੀ ਹਨ। ਹਰ ਕੋਈ ਚੰਗੀ ਤਰ੍ਹਾਂ ਜਾਣਦਾ ਹੈ ਕਿ ਸਲਮਾਨ ਆਪਣੇ ਪਰਿਵਾਰ ਨੂੰ ਬਹੁਤ ਪਿਆਰ ਕਰਦੇ ਹਨ ਤੇ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਬਹੁਤ ਧਿਆਨ ਵੀ ਰੱਖਦੇ ਹਨ। ਸਲਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੀ ਮਾਂ ਸਲਮਾਂ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਪੋਸਟ ਕੀਤੀ ਹੈ ਤੇ ਉਨ੍ਹਾਂ ਦੇ ਫੈਨਜ਼ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ।

ਸਲਮਾਨ ਜਿਨ੍ਹਾਂ ਮਰਜ਼ੀ ਬਿਜ਼ੀ ਹੋਣ ਪਰ ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣਾ ਨਹੀਂ ਭੁੱਲਦੇ। ਉਹ ਅਕਸਰ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮਦਿਨ ਤੇ ਹੋਰਨਾਂ ਖ਼ਾਸ ਮੌਕਿਆਂ ਉੱਤੇ ਪਰਿਵਾਰ ਨਾਲ ਵਿਖਾਈ ਦਿੰਦੇ ਹਨ।
ਹੁਣ ਸਲਮਾਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੀ ਮਾਂ ਸਲਮਾ ਖ਼ਾਨ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਉਹ ਆਪਣੀ ਮਾਂ ਨਾਲ ਖੂਬਸੂਰਤ ਸਮਾਂ ਬਿਤਾਉਂਦੇ ਨਜ਼ਰ ਆ ਰਹੇ ਹਨ। ਸਲਮਾਨ ਮਾਂ ਦੀ ਗੋਦ ਵਿੱਚ ਸਿਰ ਰੱਖ ਕੇ ਲੇਟੇ ਹੋਏ ਨਜ਼ਰ ਆ ਰਹੇ ਹਨ।

ਇਸ ਪੋਸਟ ਦੇ ਨਾਲ ਸਲਮਾਨ ਨੇ ਮਾਂ ਲਈ ਇੱਕ ਬਹੁਤ ਹੀ ਪਿਆਰਾ ਜ਼ਿਹਾ ਕੈਪਸ਼ਨ ਲਿਖਿਆ ਹੈ। ਸਲਮਾਨ ਨੇ ਲਿਖਿਆ, " ਮਾਂ ਦੀ ਗੋਦ ਜੰਨਤ। " ਸਲਮਾਨ ਦੀ ਇਸ ਪੋਸਟ ਨੂੰ ਕਈ ਬਾਲੀਵੁੱਡ ਸੈਲੇਬਸ ਤੇ ਉਨ੍ਹਾਂ ਦੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਹੋਰ ਪੜ੍ਹੋ : ਅਲਿਆ ਭੱਟ ਨੇ ਸਾੜੀ 'ਚ ਸ਼ੇਅਰ ਕੀਤੀਆ ਖੂਬਸੂਰਤ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਪਸੰਦ
ਸਲਮਾਨ ਦੇ ਕਈ ਫੈਨਜ਼ ਨੇ ਆਪਣੇ ਭਾਈਜਾਨ ਦੀ ਪੋਸਟ 'ਤੇ ਹਾਰਟ ਸ਼ੇਪ ਈਮੋਜੀ ਬਣਾ ਕੇ ਪਿਆਰ ਬਰਸਾਇਆ ਹੈ। ਹੁਣ ਤੱਕ ਇਸ ਪੋਸਟ ਨੂੰ ਲੱਖਾਂ ਲੋਕ ਵੇਖ ਤੇ ਪਸੰਦ ਕਰ ਚੁੱਕੇ ਹਨ।

ਦੱਸ ਦਈਏ ਕਿ ਸਲਮਾਨ ਆਪਣੀ ਅਗਲੀ ਫ਼ਿਲਮ ਟਾਈਗਰ-3 ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੀ ਇਸ ਫ਼ਿਲਮ ਵਿੱਚ ਉਨ੍ਹਾਂ ਨਾਲ ਅਦਾਕਾਰਾ ਕੈਟਰੀਨਾ ਕੈਫ ਵੀ ਨਜ਼ਰ ਆਵੇਗੀ। ਸਲਮਾਨ ਦੇ ਫੈਨਜ਼ ਉਨ੍ਹਾਂ ਦੀ ਫ਼ਿਲਮ ਟਾਈਗਰ-3 ਵੇਖਣ ਲਈ ਬਹੁਤ ਹੀ ਉਤਸ਼ਾਹਿਤ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
