ਸਲਮਾਨ ਖ਼ਾਨ ਨੇ ਆਪਣੇ ਪਿਤਾ ਸਲੀਮ ਖ਼ਾਨ ਦੇ ਜਨਮਦਿਨ ‘ਤੇ ਪੂਰੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕਰਦੇ ਕਿਹਾ- 'ਹੈਪੀ ਬਰਥਡੇਅ ਡੈਡ'
ਬਾਲੀਵੁੱਡ ਜਗਤ ਦੇ ਮਸ਼ਹੂਰ ਐਕਟਰ ਸਲਮਾਨ ਖ਼ਾਨ Salman Khan ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਆਪਣੀ ਫ਼ਿਲਮਾਂ ਦੇ ਪੋਸਟਰ,ਟੀਜ਼ਰ, ਟ੍ਰੇਲਰ ਤੋਂ ਇਲਾਵਾ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਨੂੰ ਅਕਸਰ ਹੀ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪਿਤਾ ਸਲੀਮ ਖ਼ਾਨ ਦੇ 86ਵੇਂ ਜਨਮਦਿਨ (Salim Khan's Birthday) ਮੌਕੇ ਉੱਤੇ ਖਾਸ ਪੋਸਟ ਪਾ ਕੇ ਵਿਸ਼ ਕੀਤਾ ਹੈ।
Image Source: instagram
ਆਪਣੇ ਪਿਤਾ ਦਾ ਜਨਮ ਦਿਨ ਸਲਮਾਨ ਨੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਸਲਮਾਨ ਖਾਨ ਨੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਹਨ। ਸਲਮਾਨ ਨੇ ਕੈਪਸ਼ਨ ਵਿੱਚ ਲਿਖਿਆ, "ਜਨਮਦਿਨ ਮੁਬਾਰਕ ਪਿਤਾ ਜੀ।" ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਇਸ 'ਤੇ ਤਸਵੀਰ ਉੱਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
Image Source: instagram
ਐਕਟਰ ਸਲਮਾਨ ਵਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ 'ਚ ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਦੋਵੇਂ ਭਰਾ, ਦੋਵੇਂ ਭੈਣਾਂ, ਜੀਜਾ, ਭਤੀਜਾ-ਭਤੀਜੀ, ਪਿਤਾ ਸਲੀਮ ਖਾਨ ਅਤੇ ਉਨ੍ਹਾਂ ਦੀਆਂ ਦੋਵੇਂ ਪਤਨੀਆਂ ਨਜ਼ਰ ਆ ਰਹੀਆਂ ਹਨ। ਤਸਵੀਰ ‘ਚ ਦੇਖ ਸਕਦੇ ਸਲੀਮ ਖ਼ਾਨ ਪੁੱਤਰ ਅਰਬਾਜ਼ ਖਾਨ ਅਤੇ ਪਤਨੀ ਸਲਮਾ ਖ਼ਾਨ ਨਾਲ ਸੋਫੇ 'ਤੇ ਬੈਠੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਸਾਹਮਣੇ ਵਾਲੇ ਟੇਬਲ ਤੇ ਕੇਕ ਰੱਖਿਆ ਹੋਇਆ ਹੈ। ਸਲਮਾਨ ਨੇ ਆਪਣੀ ਭਤੀਜੀ ਆਇਤ ਨੂੰ ਗੋਦੀ ਚੁੱਕਿਆ ਹੋਇਆ ਹੈ। ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਅਤੇ ਵੱਡੀ ਗਿਣਤੀ ਚ ਬਰਥਡੇਅ ਵਾਲੇ ਕਮੈਂਟ ਆ ਚੁੱਕੇ ਹਨ। ਏਨੀ ਦਿਨੀਂ ਉਹ ਆਪਣੀ ਆਉਣ ਵਾਲੀ ਫ਼ਿਲਮ 'ਅੰਤਿਮ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਹ ਫ਼ਿਲਮ 26 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
View this post on Instagram