‘ਕਿਸਾਨੀ ਸੰਘਰਸ਼ ਦੇ ਯੋਧਿਆਂ ਨੂੰ ਤਹਿ ਦਿਲੋਂ ਸਲਾਮ’-ਗੁੱਗੂ ਗਿੱਲ, ਇਹ ਤਸਵੀਰ ਸ਼ੇਅਰ ਕਰਕੇ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ਦਾ ਲਾਇਆ ਨਾਅਰਾ

written by Lajwinder kaur | February 02, 2021

ਕਿਸਾਨੀ ਅੰਦੋਲਨ ਨੂੰ ਖਰਾਬ ਕਰਨ ਦੇ ਲਈ ਹੰਕਾਰੀ ਹੋਈ ਕੇਂਦਰ ਸਰਕਾਰ ਬਹੁਤ ਘਟੀਆ ਨੀਤੀਆਂ ਦਾ ਮੁਜ਼ਾਹਰਾ ਕਰ ਰਹੀ ਹੈ । ਜਿਸਦੇ ਚੱਲਦੇ ਕੁਝ ਦਿਨ ਪਹਿਲਾਂ ਹੀ ਕਿਸਾਨਾਂ ਦੇ ਮੋਰਚਿਆਂ ਉੱਤੇ ਸ਼ਰਾਰਤੀ ਲੋਕਾਂ ਨੇ ਗੁੰਡਾਗਰਦੀ ਕੀਤੀ ਸੀ । ਜਿੱਥੇ ਪੁਲਿਸ ਵਾਲਿਆਂ ਨੇ ਵੀ ਕਿਸਾਨਾਂ ਨੂੰ ਕੁੱਟਿਆ। ਅਜਿਹੇ ਹੀ ਇੱਕ ਯੋਧਾ ਜੋ ਕਿ ਆਪਣੇ ਮੋਰਚੇ ਨੂੰ ਬਚਾਉਣ ਦੇ ਲਈ ਅੱਗੇ ਆਇਆ ਸੀ, ਉਸ ਨੂੰ ਬਹੁਤ ਬੁਰੀ ਤਰ੍ਹਾਂ ਕੁਟਿਆ ਗਿਆ । image of farmer protest ਹੋਰ ਪੜ੍ਹੋ : ਬਾਲੀਵੁੱਡ ਐਕਟਰ ਗੈਵੀ ਚਾਹਲ ਨੇ ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਹੌਸਲਾ ਵਧਾਉਂਦੇ ਹੋਏ ਸ਼ੇਅਰ ਕੀਤੀਆਂ ਤਸਵੀਰਾਂ, ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਲਈ ਕੀਤੀ ਅਪੀਲ
ਇਸ ਯੋਧੇ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ ਤੇ ਲੋਕ ਇਸ ਨੂੰ ਪ੍ਰਣਾਮ ਕਰ ਰਹੇ ਨੇ । ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਗੁੱਗੂ ਗਿੱਲ ਨੇ ਵੀ ਆਪਣੇ ਸੋਸ਼ਲ ਮੀਡੀਆ ਉੱਤੇ ਇਸ ਯੋਧੇ  ਨੂੰ ਸਲਾਮ ਕਰਦੇ ਹੋਏ ਫੋਟੋ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਕਿਸਾਨੀ ਸੰਘਰਸ਼ ਦੇ ਯੋਧਿਆਂ ਨੂੰ ਤਹਿ ਦਿਲੋਂ ਸਲਾਮ...?? ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ...!!’ inside pic of guggu gill ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਕਿਸਾਨੀ ਯੋਧੇ ਨੂੰ ਸਲਾਮ ਕਰ ਰਹੇ ਨੇ । ਵੱਡੀ ਗਿਣਤੀ ‘ਚ ਲੋਕ ਇਸ ਪੋਸਟ ‘ਤੇ ਕਮੈਂਟ ਕਰ ਚੁੱਕੇ ਨੇ । ਪੰਜਾਬੀ ਕਲਾਕਾਰ ਵੀ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਲੋਕਾਂ ਨੂੰ ਵੱਧ ਚੜ੍ਹ ਕੇ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਦੀ ਅਪੀਲ ਕਰ ਰਹੇ ਨੇ। inside pic of farmer

0 Comments
0

You may also like