ਸਮੰਥਾ ਪ੍ਰਭੂ ਨੇ ਆਪਣੀ ਵਰਕਆਊਟ ਦੀ ਤਸਵੀਰ ਕੀਤੀ ਸਾਂਝੀ, ਐਬਸ ਫਲਾਂਟ ਕਰਦੀ ਨਜ਼ਰ ਆਈ ਅਦਾਕਾਰਾ
ਸਾਊਥ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਮੰਥਾ ਰੂਥ ਪ੍ਰਭੂ ਅਕਸਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਆਪਣੀ ਖੂਬਸੂਰਤੀ ਅਤੇ ਦਮਦਾਰ ਅਭਿਨੈ ਦੇ ਦਮ 'ਤੇ ਦਰਸ਼ਕਾਂ ਦੇ ਦਿਲਾਂ 'ਚ ਜਗ੍ਹਾ ਬਣਾਉਣ ਵਾਲੀ ਅਭਿਨੇਤਰੀ ਸਾਮੰਥਾ ਅੱਜਕਲ ਫੈਨ ਫਾਲੋਇੰਗ ਦੇ ਮਾਮਲੇ 'ਚ ਕਈ ਬਾਲੀਵੁੱਡ ਅਭਿਨੇਤਰੀਆਂ ਨਾਲ ਮੁਕਾਬਲਾ ਕਰਦੀ ਨਜ਼ਰ ਆ ਰਹੀ ਹੈ।
ਸਮੰਥਾ ਪ੍ਰਭੂ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਵਰਕਆਊਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਨੇ ਆਪਣੇ ਜਿਮ ਵਰਕਆਊਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਮੰਥਾ ਨੇ ਨਿਓਨ ਰੰਗ ਦੇ ਜਿਮ ਵੇਅਰ ਵਿੱਚ ਆਪਣੇ ਐਬਸ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਪਰਫੈਕਟ ਐਬਸ ਅਤੇ ਫਿਟਨੈਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰਦੇ ਹੋਏ ਸਮੰਥਾ ਨੇ ਕੈਪਸ਼ਨ 'ਚ ਲਿਖਿਆ ਕਿ ਐਬਸ ਡੇਅ ਅਦਾਕਾਰਾ ਆਪਣੀਆਂ ਕੁਝ ਤਸਵੀਰਾਂ ਜਾਂ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਐਕਟਿੰਗ ਦੇ ਨਾਲ-ਨਾਲ ਸਮੰਥਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਇਹ ਅਦਾਕਾਰਾ ਪਿਛਲੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਚਰਚਾ 'ਚ ਹੈ। ਤਲਾਕ ਤੋਂ ਬਾਅਦ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰੀਆਂ ਸਨ।
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਨਰੇਸ਼ ਕਥੂਰੀਆ ਨਾਲ ਸ਼ੇਅਰ ਕੀਤੀ ਫਨੀ ਵੀਡੀਓ, ਦਰਸ਼ਕਾਂ ਨੂੰ ਆ ਰਹੀ ਹੈ ਪਸੰਦ
ਸਮੰਥਾ ਮੁੜ ਇੱਕ ਵਾਰ ਫਿਰ ਸੁਰਖੀਆਂ 'ਚ ਉਦੋਂ ਆ ਗਈ ਜਦੋਂ ਉਸ ਨੇ ਆਪਣੇ ਸਾਬਕਾ ਪਤੀ ਅਦਾਕਾਰ ਨਾਗਾ ਚੈਤੰਨਿਆ ਨੂੰ ਇੰਸਟਾਗ੍ਰਾਮ ਤੋਂ ਅਨਫਾਲੋ ਕਰ ਦਿੱਤਾ। ਇੰਨਾ ਹੀ ਨਹੀਂ, ਅਦਾਕਾਰ ਨੂੰ ਅਨਫਾਲੋ ਕਰਨ ਦੇ ਨਾਲ-ਨਾਲ ਉਸ ਨੇ ਸੋਸ਼ਲ ਮੀਡੀਆ ਤੋਂ ਆਪਣੇ ਨਾਲ ਆਪਣੀਆਂ ਸਾਰੀਆਂ ਤਸਵੀਰਾਂ ਵੀ ਡਿਲੀਟ ਕਰ ਦਿੱਤੀਆਂ। ਧਿਆਨ ਯੋਗ ਹੈ ਕਿ ਅਕਤੂਬਰ 2021 ਵਿੱਚ ਅਦਾਕਾਰਾ ਸਮੰਥਾ ਅਤੇ ਅਦਾਕਾਰ ਨਾਗਾ ਚੈਤੰਨਿਆ ਨੇ ਇੱਕ ਸਾਂਝੇ ਬਿਆਨ ਵਿੱਚ ਪ੍ਰਸ਼ੰਸਕਾਂ ਨਾਲ ਆਪਣੇ ਤਲਾਕ ਦੀ ਖਬਰ ਸਾਂਝੀ ਕੀਤੀ ਸੀ।