ਸਮੀਰ ਮਾਹੀ ਦਾ ਨਵਾਂ ਗੀਤ ‘ਡਰਾਇਵਰੀ ਟਰੱਕਾਂ ਦੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ, ਦੇਖੋ ਵੀਡੀਓ

Written by  Lajwinder kaur   |  March 18th 2020 10:40 AM  |  Updated: March 18th 2020 10:48 AM

ਸਮੀਰ ਮਾਹੀ ਦਾ ਨਵਾਂ ਗੀਤ ‘ਡਰਾਇਵਰੀ ਟਰੱਕਾਂ ਦੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ, ਦੇਖੋ ਵੀਡੀਓ

ਪੰਜਾਬੀ ਗਾਇਕ ਸਮੀਰ ਮਾਹੀ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਡਰਾਇਵਰੀ ਟਰੱਕਾਂ ਦੀ’(DRIVERY TRUCKAN DI) ਦੇ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਸਮੀਰ ਮਾਹੀ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਹ ਗੀਤ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।

ਹੋਰ ਵੇਖੋ:ਗੀਤਕਾਰ ਮਨਿੰਦਰ ਕੈਲੇ ਨੇ ਸ਼ੇਅਰ ਕੀਤੀ ਆਪਣੀ ਲਾਈਫ ਪਾਟਨਰ ਦੀ ਪਹਿਲੀ ਤਸਵੀਰ, ਵਧਾਈ ਵਾਲੇ ਮੈਸੇਜ਼ਾਂ ਦਾ ਲੱਗਿਆ ਤਾਂਤਾ

ਜੇ ਗੱਲ ਕਰੀਏ ਗਾਣ ਦੇ ਬੋਲਾਂ ਦੀ ਤਾਂ ਉਹ ਅੰਮ੍ਰਿਤ ਪਾਲ ਸਿੰਘ(Amrit Pal Singh) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸੋਲ ਰੋਕਸ(Soul Rockers) ਨੇ ਦਿੱਤਾ ਹੈ । ਜੇ ਗੱਲ ਕਰੀਏ ਗਾਣੇ ਦੇ ਵੀਡੀਓ ਦੀ ਤਾਂ ਕਮਲ ਦੀਪ ਕੌਰ ਤੇ ਵਰੁਣ ਤਿਵਾਰੀ (Kamal Deep Kaur & Varun Tiwari) ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਮੀਰ ਮਾਹੀ ਤੇ ਪੰਜਾਬੀ ਮਾਡਲ । ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਸਮੀਰ ਮਾਹੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਦੇ ਚੁੱਕੇ ਨੇ ਜਿਵੇਂ ‘ਪਿਆਰ ਕਿੰਨਾ ਕਰਦੀ’, ‘ਨੀ ਗੱਲ ਸੁਣ’, ‘ਬੋਲੀਆਂ’, ‘ਮਿੱਤਰਾਂ ਦੀ ਰੇਂਜ’, ‘ਯਾਰੀਆਂ’ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network