ਅਦਾਕਾਰਾ ਸਨਾ ਖ਼ਾਨ ਨੇ ਆਪਣੇ ਪਤੀ ਦੇ ਨਾਲ ਵੀਡੀਓ ਸਾਂਝਾ ਕਰਕੇ ਸਭ ਨੂੰ ਈਦ ਦੀਆਂ ਦਿੱਤੀਆਂ ਮੁਬਾਰਕਾਂ

written by Lajwinder kaur | May 14, 2021

ਈਦ ਦਾ ਤਿਉਹਾਰ ਦੇਸ਼ ਭਰ ‘ਚ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਕਲਾਕਾਰ ਵੀ ਇਸ ਤਿਉਹਾਰ ਨੂੰ ਬਹੁਤ ਗਰਮਜੋਸ਼ੀ ਦੇ ਨਾਲ ਸੈਲੀਬ੍ਰੇਟ ਕਰ ਰਹੇ ਨੇ। ਕਲਾਕਾਰ ਵੀ ਪੋਸਟਾਂ ਪਾ ਕੇ ਦੇਸ਼ਵਾਸੀਆਂ ਨੂੰ ਈਦ ਦੀਆਂ ਮੁਬਾਰਕਾਂ ਦੇ ਰਹੇ ਨੇ।

image of sana khan wedding pic image source- instagram
ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਆਪਣੀ ਬਜ਼ੁਰਗ ਫੈਨ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਵੀਡੀਓ, ਹਰ ਕਿਸੇ ਨੂੰ ਆ ਰਹੀ ਹੈ ਪਸੰਦ, ਦੇਖੋ ਵੀਡੀਓ
inside image of sana khan wished everyone happy eid image source- instagram
ਅਦਾਕਾਰਾ ਸਨਾ ਖ਼ਾਨ ਨੇ ਆਪਣੇ ਪਤੀ ਮੌਲਾਨਾ ਅਨਸ ਸਈਅਦ ਦੇ ਨਾਲ ਆਪਣਾ ਇੱਕ ਵੀਡੀਓ ਸਾਂਝਾ ਕਰਕੇ ਪ੍ਰਸ਼ੰਸਕਾਂ ਨੂੰ ਈਦ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਅੱਲ੍ਹਾ ਅੱਗੇ ਦੁਆ ਕੀਤੀ ਹੈ ਇਹ ਤਿਉਹਾਰ ਸਭ ਦੇ ਲਈ ਖੁਸ਼ੀਆਂ ਤੇ ਚੰਗੀ ਸਿਹਤ ਲੈ ਕੇ ਆਵੇ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਇਸ ਨੂੰ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
sana khan with anas sayed image source- instagram
ਦੱਸ ਦੀਏ ਅਦਾਕਾਰਾ ਸਨਾ ਖ਼ਾਨ ਨੇ ਗੁਜਰਾਤ ਦੇ ਮੌਲਾਨਾ ਅਨਸ ਸਈਅਦ ਨਾਲ ਵਿਆਹ ਕਰਵਾ ਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਮਾਇਆ ਨਗਰੀ ਨੂੰ ਅਲਵਿਦਾ ਕਹਿ ਦਿੱਤਾ ਸੀ । ਉਨ੍ਹਾਂ ਨੇ ਵਿਆਹ ਕਰਕੇ ਹਰ ਇੱਕ ਨੂੰ ਹੈਰਾਨ ਕਰ ਦਿੱਤਾ ਸੀ।  ਉਨ੍ਹਾਂ ਦੇ ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।
 
View this post on Instagram
 

A post shared by Saiyad Sana Khan (@sanakhaan21)

0 Comments
0

You may also like