ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਅੰਤਿਮ ਅਰਦਾਸ ’ਤੇ ਹਜ਼ਾਰਾਂ ਲੋਕਾਂ ਨੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ

written by Rupinder Kaler | October 03, 2019

ਅਮਰੀਕਾ ਵਿੱਚ ਪਿਛਲੇ ਹਫਤੇ ਡਿਊਟੀ ਦੌਰਾਨ ਮਾਰੇ ਗਏ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਅੰਤਿਮ ਅਰਦਾਸ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ । ਅੰਤਿਮ ਅਰਦਾਸ ਦੀ ਇੱਕ ਵੀਡੀਓ ਗਾਇਕਾ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ । ਸੰਦੀਪ ਸਿੰਘ ਦੀ ਅੰਤਿਮ ਅਰਦਾਸ ਤੇ ਅਮਰੀਕੀ ਪੁਲਿਸ ਦੇ ਅਧਿਕਾਰੀ ਤੇ ਭਾਰਤੀ ਮੂਲ ਦੇ ਲੋਕ ਸ਼ਾਮਿਲ ਹੋਏ, ਤੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ।

https://www.instagram.com/p/B3H4fX1AqzN/

ਤੁਹਾਨੂੰ ਦੱਸ ਦਿੰਦੇ ਹਾਂ ਕਿ ਧਾਲੀਵਾਲ ਹੈਰਿਸ ਕਾਉਂਟੀ ਦੇ ਪਹਿਲੇ ਡਿਪਟੀ ਸ਼ੈਰਿਫ ਸਨ । ਇਸ ਇਲਾਕੇ ਵਿੱਚ ਸਿੱਖਾਂ ਦੀ 10 ਹਜ਼ਾਰ ਦੇ ਲੱਗਪਗ ਅਬਾਦੀ ਹੈ । ਧਾਲੀਵਾਲ ਦਾ ਨਾਂ ਉਸ ਸਮੇਂ ਸੁਰਖੀਆਂ ਵਿੱਚ ਆਇਆ ਸੀ ਜਦੋਂ ਉਹਨਾਂ ਨੂੰ ਨੌਕਰੀ ਤੇ ਰਹਿੰਦੇ ਹੋਏ ਦਾਹੜੀ ਰੱਖਣ ਤੇ ਪੱਗ ਬੰਨ ਕੇ ਰੱਖਣ ਦੀ ਇਜ਼ਾਜਤ ਦਿੱਤੀ ਗਈ ਸੀ ।

https://twitter.com/RaviSinghKA/status/1179488937024409601

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦੇ ਅੰਤਿਮ ਸਸਕਾਰ ਦੇ ਮੌਕੇ ਤੇ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਸਨ ।

https://twitter.com/RaviSinghKA/status/1178418439855230979

You may also like