ਗਾਇਕਾ ਸੈਂਡੀ ਸੰਧੂ ਆਪਣੇ ਨਵੇਂ ਗੀਤ ‘ਗ੍ਰੇਟ ਜੋੜੀ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Written by  Lajwinder kaur   |  November 26th 2019 10:50 AM  |  Updated: November 27th 2019 01:06 PM

ਗਾਇਕਾ ਸੈਂਡੀ ਸੰਧੂ ਆਪਣੇ ਨਵੇਂ ਗੀਤ ‘ਗ੍ਰੇਟ ਜੋੜੀ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕਾ ਸੈਂਡੀ ਸੰਧੂ ਇੱਕ ਵਾਰ ਫਿਰ ਤੋਂ ਆਪਣੇ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁ-ਬ-ਰੂ ਹੋ ਚੁੱਕੇ ਹਨ। ਜੀ ਹਾਂ ਵਿਆਹ ਦਾ ਸੀਜ਼ਨ ਚੱਲ ਰਿਹਾ ਹੈ ਜਿਸਦੇ ਚੱਲਦੇ ਪੰਜਾਬੀ ਕਲਾਕਾਰ ਵਿਆਹ ਵਾਲੇ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਪੰਜਾਬੀ ਗਾਇਕਾ ਸੈਂਡੀ ਸੰਧੂ ਵੀ ਗ੍ਰੇਟ ਜੋੜੀ(Great Jodi) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਹਨ। ਇਹ ਗਾਣਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ:ਕੈਂਬੀ ਰਾਜਪੁਰੀਆ ਤੇ ਅਫਸਾਨਾ ਖ਼ਾਨ ਲੈ ਕੇ ਆ ਰਹੇ ਨੇ ਡਿਊਟ ਸੌਂਗ

ਇਸ ਗਾਣੇ ਨੂੰ ਉਨ੍ਹਾਂ ਨੇ ਉਸ ਕੁੜੀ ਦੇ ਪੱਖ ਤੋਂ ਗਾਇਆ ਹੈ, ਜਿਸ ਦਾ ਵਿਆਹ ਪੱਕਾ ਹੋ ਗਿਆ ਹੈ ਤੇ ਉਸ ਦੇ ਮਨ ਦੇ ਭਾਵਾਂ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ।

ਇਸ ਗਾਣੇ ਦੇ ਬੋਲ ਦਲਬੀਰ ਉਦੋਵਾਲੀਆ ਨੇ ਲਿਖੇ ਹਨ ਤੇ ਮਿਊਜ਼ਿਕ ਮਨਦੀਪ ਸਿੰਘ ਨੇ ਦਿੱਤਾ ਹੈ। ਇਸ ਗਾਣੇ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗਾਣੇ ਨੂੰ ਅਜੇ ਸਿੰਘ ਵੱਲੋਂ ਡਾਇਰੈਰਕਟ ਕੀਤਾ ਗਿਆ ਹੈ। ਗਾਣੇ ਦਾ ਵੀਡੀਓ ਬਹੁਤ ਸ਼ਾਨਦਾਰ ਬਣਾਇਆ ਗਿਆ ਹੈ ਜਿਸ ‘ਚ ਵਿਆਹ ਵਾਲਾ ਮਾਹੌਲ ਪੇਸ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network