ਸਾਨੀਆ ਮਿਰਜ਼ਾ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਸ਼ੋਇਬ ਮਲਿਕ ਨੂੰ ਦਿੱਤੀ ਵਧਾਈ ਅਤੇ ਕਿਹਾ- ‘ਹਲੇ ਕਈ ਹੋਰ ਸਾਲ ਕਰਾਂਗੀ ਤੁਹਾਨੂੰ ਤੰਗ’

written by Lajwinder kaur | April 13, 2021

ਇੰਡੀਅਨ ਟੈਨਿਸ ਖਿਡਾਰੀ ਸਾਨੀਆ ਮਿਰਜ਼ਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਵਿਆਹ ਦੀ 11ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਕੁਝ ਤਸਵੀਰਾਂ ਆਪਣੇ ਫੇਸਬੁਕ ਪੇਜ਼ ‘ਤੇ ਸ਼ੇਅਰ ਕੀਤੀਆਂ ਨੇ ।

sania and shobhiya malik Image Source: instagram
ਹੋਰ ਪੜ੍ਹੋ : ਸਤਿੰਦਰ ਸਰਤਾਜ ਨੇ ਆਪਣੀ ਖੁਸ਼ੀ ਦਰਸ਼ਕਾਂ ਦੇ ਨਾਲ ਕੀਤੀ ਸਾਂਝੀ, ਨਵੀਂ ਲਗਜ਼ਰੀ ਕਾਰ ਦੀ ਝਲਕ ਦਰਸ਼ਕਾਂ ਦੇ ਨਾਲ ਕੀਤੀ ਸ਼ੇਅਰ
sania mirza wished her hubby happy wedding anniversary ਉਨ੍ਹਾਂ ਨੇ ਪਤੀ ਸ਼ੋਇਬ ਮਲਿਕ ਦੇ ਨਾਲ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਲਿਖਿਆ ਹੈ-' 'ਮੋਟੀ' ਅਤੇ 'ਪਤਲੇ' ਦੇ ਜ਼ਰੀਏ ਉਨ੍ਹਾਂ ਨੇ ਕਿਹਾ- ਚੰਗੇ ਅਤੇ ਮਾੜੇ.. Happy Anniversary to my main..ਹਾਲੇ ਤਾਂ ਕਈ ਹੋਰ ਸਾਲ ਤੁਹਾਨੂੰ ਤੰਗ ਕਰਾਂਗੀ..’ ਨਾਲ ਹੀ ਉਨ੍ਹਾਂ ਨੇ ਹਾਰਟ ਤੇ ਮਜ਼ਾਕਿਆ ਵਾਲੇ ਇਮੋਜ਼ੀ ਪੋਸਟ ਕੀਤੇ ਨੇ। ਦਰਸ਼ਕਾਂ ਨੂੰ ਉਨ੍ਹਾਂ ਦੀ ਇਹ ਪੋਸਟ ਖੂਬ ਪਸੰਦ ਆ ਰਹੀ ਹੈ। ਵੱਡੀ ਗਿਣਤੀ ਚ ਲਾਈਕਸ ਆ ਚੁੱਕੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਮੁਬਾਰਕਾਂ ਦੇ ਰਹੇ ਨੇ।
inside image of sania mirza Image Source: instagram
ਦੱਸ ਦਈਏ ਸਾਨੀਆ ਮਿਰਜ਼ਾ ਨੇ ਸਾਲ 2010 ‘ਚ ਅੱਜ ਦੇ ਦਿਨ ਪਾਕਿਸਤਾਨੀ ਕ੍ਰਿਕੇਟਰ ਸ਼ੋਇਬ ਮਲਿਕ ਦੇ ਨਾਲ ਵਿਆਹ ਕਰਵਾ ਲਿਆ ਸੀ । ਹੁਣ ਦੋਵੇਂ ਹੈਪੀਲੀ ਇੱਕ ਬੇਟੇ ਦੇ ਮਾਤਾ ਪਿਤਾ ਨੇ । ਉਨ੍ਹਾਂ ਨੇ ਆਪਣੇ ਪੁੱਤ ਦਾ ਨਾਂਅ ਇਜਾਨ ਰੱਖਿਆ ਹੈ । ਉਹ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਪਣੇ ਬੇਟੇ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।  

0 Comments
0

You may also like