ਸੰਜੇ ਦੱਤ ਅਤੇ ਰਵੀਨਾ ਟੰਡਨ ਜੈਪੁਰ ‘ਚ Leopard Safari ਦਾ ਅਨੰਦ ਲੈਂਦੇ ਆਏ ਨਜ਼ਰ, ਤਸਵੀਰਾਂ ਹੋਈਆਂ ਵਾਇਰਲ

Written by  Shaminder   |  March 10th 2022 11:35 AM  |  Updated: March 10th 2022 11:42 AM

ਸੰਜੇ ਦੱਤ ਅਤੇ ਰਵੀਨਾ ਟੰਡਨ ਜੈਪੁਰ ‘ਚ Leopard Safari ਦਾ ਅਨੰਦ ਲੈਂਦੇ ਆਏ ਨਜ਼ਰ, ਤਸਵੀਰਾਂ ਹੋਈਆਂ ਵਾਇਰਲ

ਸੰਜੇ ਦੱਤ ਅਤੇ ਰਵੀਨਾ ਟੰਡਨ (Raveena Tandon) ਏਨੀਂ ਦਿਨੀਂ ਜੈਪੁਰ ‘ਚ ਲੈਪੇਰਡ ਸਫਾਰੀ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵੀਨਾ ਟੰਡਨ ਅਤੇ ਸੰਜੇ ਦੱਤ (Sanjay Dutt ) ਓਪਨ ਜਿਪਸੀ ‘ਚ ਬੈਠ ਕੇ ਸਫਾਰੀ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ।ਸੰਜੇ ਦੱਤ ਜਲਦ ਹੀ ਇੱਕ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ ।ਜਿਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਆਪਣਾ ਪੁਰਾਣਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਰਵੀਨਾ ਟੰਡਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਜਲਦ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਹਨ । ਰਵੀਨਾ ਟੰਡਨ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਪਰ ਵਿਆਹ ਤੋਂ ਬਾਅਦ ਰਵੀਨਾ ਟੰਡਨ ਨੇ ਬਾਲੀਵੁੱਡ ਤੋਂ ਦੂਰੀ ਬਣਾ ਲਈ ਸੀ ਅਤੇ ਪਰਿਵਾਰਿਕ ਰੁਝੇਵਿਆਂ ਦੇ ਕਾਰਨ ਉਹ ਕੁਝ ਸਮੇਂ ਲਈ ਇੰਡਸਟਰੀ ਤੋਂ ਦੂਰ ਸੀ ।

Sanjay Dutt image From instagram

ਪਰ ਸੋਸ਼ਲ ਮੀਡੀਆ ‘ਤੇ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ । ਆਪਣੇ ਦਿਲ ਦੀਆਂ ਗੱਲਾਂ ਅਤੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ ।ਰਵੀਨਾ ਟੰਡਨ ਨੇ ਦੋ ਧੀਆਂ ਨੂੰ ਗੋਦ ਲਿਆ ਹੋਇਆ ਹੈ ।ਜਿਨ੍ਹਾਂ ਦੇ ਵਿਆਹ ਉਹ ਕਰ ਚੁੱਕੀ ਹੈ ਅਤੇ ਨਾਨੀ ਵੀ ਬਣ ਚੁੱਕੀ ਹੈ । ਉਨ੍ਹਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ ਸੀ ਉਨ੍ਹਾਂ ਦੀ ਧੀ ਅਦਾਕਾਰਾ ਦੀ ਕਾਰਬਨ ਕਾਪੀ ਹੈ ਅਤੇ ਖੂਬਸੂਰਤੀ ਦੇ ਮਾਮਲੇ ‘ਚ ਬਾਲੀਵੁੱਡ ਦੀਆਂ ਕਈ ਹੀਰੋਇਨਾਂ ਨੂੰ ਮਾਤ ਦਿੰਦੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network