ਭੈਣ ਨਾਲ ਲੰਚ ਕਰਨ ਲਈ ਨਿਕਲੇ ਸੰਜੇ ਦੱਤ, ਵੀਡੀਓ ਹੋ ਰਿਹਾ ਵਾਇਰਲ

written by Shaminder | January 19, 2021

ਸੰਜੇ ਦੱਤ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਹ ਆਪਣੀ ਭੈਣ ਪ੍ਰਿਯਾ ਦੱਤ ਦੇ ਨਾਲ ਲੰਚ ਕਰਨ ਤੋਂ ਬਾਅਦ ਕਿਸੇ ਸ਼ਖਸ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਪਹਿਲਾਂ ਸੰਜੇ ਦੱਤ ਫੇਫੜਿਆਂ ਦੇ ਕੈਂਸਰ ਦੀ ਬਿਮਾਰੀ ਦੇ ਨਾਲ ਜੂਝ ਰਹੇ ਸਨ । Sanjay Dutt ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਹੁਣ ਉਹ ਕਾਫੀ ਹੱਦ ਤੱਕ ਠੀਕ ਹਨ ਅਤੇ ਆਪਣੀ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਲਾਕਡਾਊਨ ਦੌਰਾਨ ਹੀ ਉਨ੍ਹਾਂ ਨੂੰ ਇੱਕ ਦਿਨ ਸਾਹ ਲੈਣ ‘ਚ ਪ੍ਰੇਸ਼ਾਨੀ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । ਹੋਰ ਪੜ੍ਹੋ : ਕੈਂਸਰ ਨੂੰ ਮਾਤ ਦੇਣ ਤੋਂ ਬਾਅਦ ਸੰਜੇ ਦੱਤ ਨੇ ਬਦਲੀ ਆਪਣੀ ਲੁੱਕ, ਤਸਵੀਰਾਂ ਵਾਇਰਲ
sanjay ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਦਾ ਕੋਰੋਨਾ ਟੈਸਟ ਹੋਇਆ ਸੀ ਅਤੇ ਟੈਸਟ ਹੋਣ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਤਾਂ ਨੈਗੇਟਿਵ ਆਈ ਸੀ, ਪਰ ਖੁਲਾਸਾ ਹੋਇਆ ਸੀ ਕਿ ਉਹਨਾਂ ਨੂੰ ਫੇਫੜਿਆਂ ਦਾ ਕੈਂਸਰ ਹੈ । sanjay dutt ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਚਿੰਤਾ ਵੇਖਣ ਨੂੰ ਮਿਲ ਰਹੀ ਸੀ ।

 
View this post on Instagram
 

A post shared by Voompla (@voompla)

0 Comments
0

You may also like