ਸੰਜੇ ਦੱਤ ਨੇ ਕਿਹਾ ‘ਪੰਜਾਬ ਪੂਰੇ ਦੇਸ਼ ਨੂੰ ਖਾਣਾ ਖੁਆਉਂਦਾ ਹੈ’, ਵੇਖੋ ਵੀਡੀਓ

written by Shaminder | July 22, 2022

ਸੰਜੇ ਦੱਤ (Sanjay Dutt) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਰਣਬੀਰ ਕਪੂਰ ਦੇ ਨਾਲ ਨਜ਼ਰ ਆ ਰਹੇ ਹਨ । ਇਹ ਵੀਡੀਓ ਫ਼ਿਲਮ ‘ਸ਼ਮਸ਼ੇਰਾ’ ਫ਼ਿਲਮ ਦੇ ਪ੍ਰਮੋਸ਼ਨ ਦੇ ਦੌਰਾਨ ਦਾ ਹੈ । ਇਸ ਵੀਡੀਓ ‘ਚ ਸੰਜੇ ਦੱਤ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੰਜੇ ਦੱਤ ਪੰਜਾਬੀ ‘ਚ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਹਨ ।

sanjay dutt

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਦਿਹਾਂਤ ‘ਤੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਜਤਾਇਆ ਦੁੱਖ, ਕਿਹਾ ‘ਵਾਹਿਗੁਰੂ ਪਰਿਵਾਰ ਨੂੰ ਦੁੱਖ ਦੀ ਘੜੀ ‘ਚ ਬਲ ਬਖਸ਼ਣ’

ਸੰਜੇ ਦੱਤ ਨੂੰ ਪੱਤਰਕਾਰ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਸਵਾਲ ਕੀਤਾ ਕਿ ਸਿੱਧੂ ਮੂਸੇਵਾਲਾ ਨੇ ਤੁਹਾਡੇ ‘ਤੇ ਗੀਤ ਗਾਇਆ ਹੈ, ਪਰ ਉਹ ਗਾਇਕ ਅੱਜ ਸਾਡੇ ਦਰਮਿਆਨ ਮੌਜੂਦ ਨਹੀਂ ਹੈ । ਇਸ ਤੋਂ ਬਾਅਦ ਸੰਜੇ ਦੱਤ ਜਵਾਬ ਦਿੰਦੇ ਹੋਏ ਕਹਿੰਦੇ ਹਨ ਕਿ ਉਹ ਬਹੁਤ ਜ਼ਿਆਦਾ ਲੱਕੀ ਹਨ ਕਿ ਉਨ੍ਹਾਂ ਨੂੰ ਏਨਾਂ ਜ਼ਿਆਦਾ ਪਿਆਰ ਮਿਲਿਆ ਹੈ ।

ਹੋਰ ਪੜ੍ਹੋ : ਸੰਜੇ ਦੱਤ ਅਤੇ ਰਵੀਨਾ ਟੰਡਨ ਜੈਪੁਰ ‘ਚ Leopard Safari ਦਾ ਅਨੰਦ ਲੈਂਦੇ ਆਏ ਨਜ਼ਰ, ਤਸਵੀਰਾਂ ਹੋਈਆਂ ਵਾਇਰਲ

ਉਨ੍ਹਾਂ ਨੇ ਕਿਹਾ ਕਿ ਉਹ ਖੁਦ ਵੀ ਪੰਜਾਬੀ ਹਨ ਅਤੇ ਉਨ੍ਹਾਂ ਦੀ ਪੜ੍ਹਾਈ ਵੀ ਸਨਾਵਰ ‘ਚ ਹੋਈ ਹੈ । ਜੋ ਕਿ ਚੰਡੀਗੜ੍ਹ ਦੇ ਨਜ਼ਦੀਕ ਪੈਂਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਪੂਰੇ ਦੇਸ਼ ਦਾ ਅੰਨਦਾਤਾ ਹੈ ਅਤੇ ਇੱਥੋਂ ਦੀ ਮੱਕੀ ਦੀ ਰੋਟੀ ‘ਤੇ ਸਰ੍ਹੋਂ ਦਾ ਸਾਗ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਹੈ ।

sanjay dutt-

ਸੰਜੇ ਦੱਤ ਨੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਸਾਂਝੀਆਂ ਕੀਤੀਆਂ । ਦੱਸ ਦਈਏ ਕਿ ਸੰਜੇ ਦੱਤ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਇੰਡਸਟਰੀ ਨੂੰ ਦੇ ਰਹੇ ਹਨ ।

You may also like