ਸਿੱਧੂ ਮੂਸੇਵਾਲੇ ਦੇ ਮਾਪਿਆਂ ਦਾ ਦੁੱਖ ਵੰਡਾਉਣ ਉਨ੍ਹਾਂ ਦੇ ਘਰ ਪਹੁੰਚਣਗੇ ਬਾਲੀਵੁੱਡ ਅਦਾਕਾਰ ਸੰਜੇ ਦੱਤ?

written by Lajwinder kaur | June 05, 2022

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਨੂੰ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ‘ਚ ਸੋਗ ਦੀ ਲਹਿਰ ਫੈਲ ਗਈ ਸੀ। ਸਿੱਧੂ ਮਸੂਵਾਲਾ ਦੀ ਮੌਤ ਨੇ ਹਰ ਇੱਕ ਝੰਜੋੜ ਕੇ ਰੱਖ ਦਿੱਤਾ। ਜਿਸ ਕਰਕੇ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੇ ਕਈ ਇੰਟਰਨੈਸ਼ਨਲ ਕਲਾਕਾਰਾਂ ਨੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਜਤਾਇਆ ਸੀ।

ਸਿੱਧੂ ਮੂਸੇਵਾਲਾ ਦੇ ਘਰ ਕਲਾਕਾਰ ਪਹੁੰਚ ‘ਚ ਕੇ ਮਾਪਿਆਂ ਦੇ ਨਾਲ ਦੁੱਖ ਵੰਡਾ ਰਹੇ ਹਨ। ਅਜਿਹੇ ‘ਚ ਬਾਲੀਵੁੱਡ ਐਕਟਰ ਸੰਜੇ ਦੱਤ ਵੀ ਮੂਸਾ ਪਿੰਡ ਆ ਸਕਦੇ ਹਨ। ਜੀ ਹਾਂ ਮੀਡੀਆ ਰਿਪੋਰਟਾਂ ਕਰਕੇ ਅੱਜ ਬਾਲੀਵੁੱਡ ਸਟਾਰ ਸੰਜੇ ਦੱਤ ਵੀ ਮਰਹੂਮ ਗਾਇਕ ਦੇ ਮਾਤਾ-ਪਿਤਾ ਨੂੰ ਮਿਲਣ ਲਈ ਪੰਜਾਬ ਪਹੁੰਚ ਰਹੇ ਹਨ। ਉਨ੍ਹਾਂ 9 ਵਜੇ ਤੱਕ ਪਿੰਡ ਮੂਸਾ ਪਹੁੰਚਣਾ ਸੀ ਅਤੇ ਉਹ ਕਿਸੇ ਵੇਲੇ ਵੀ ਸਿੱਧੂ ਦੇ ਘਰ ਪਹੁੰਚ ਸਕਦੇ ਹਨ।

Sidhu Moosewala and sanjay dutt-min

ਹੋਰ ਪੜ੍ਹੋ : ਜਗਦੀਪ ਸਿੱਧੂ ਨੇ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੀ ਯਾਦ ‘ਚ ਪ੍ਰਸ਼ੰਸਕਾਂ ਨੂੰ ਇਹ ਦੋ ਬੂਟੇ ਲਗਾਉਣ ਦੀ ਕੀਤੀ ਬੇਨਤੀ

ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ‘ਸਿੱਧੂ ਮੂਸੇਵਾਲਾ ਬਾਰੇ ਸੁਣ ਕੇ ਹੈਰਾਨੀ ਅਤੇ ਦੁੱਖ ਹੋਇਆ, ਇੱਕ ਮਹਾਨ ਪ੍ਰਤਿਭਾ ਬਹੁਤ ਜਲਦੀ ਖਤਮ ਹੋ ਗਈ... ਵਾਹਿਗੁਰੂ ਉਨ੍ਹਾਂ ਦੇ ਪਰਿਵਾਰ, ਚਾਹੁਣ ਵਾਲਿਆਂ ਨੂੰ ਇਸ ਦੁੱਖ ਦੀ ਘੜੀ ‘ਚ ਬਲ ਬਖਸ਼ਣ’

ਦੱਸ ਦਈਏ ਸਿੱਧੂ ਮੂਸੇ ਵਾਲਾ ਨੇ 'ਸੰਜੂ' ਗੀਤ ਰਿਲੀਜ਼ ਕੀਤਾ, ਜਿਸ ਵਿੱਚ ਉਸਨੇ ਸੰਜੇ ਦੱਤ ਦੀ 1993 ਦੀ ਗ੍ਰਿਫਤਾਰੀ ਦੀ ਇੱਕ ਕਲਿੱਪ ਸਾਂਝੀ ਕੀਤੀ। ਇਸਦੇ ਨਾਲ ਹੀ ਉਸਨੇ "ਗੱਭਰੂ ‘ਤੇ ਕੇਸ ਜਹਿੜਾ ਸੰਜੇ ਦੱਤ ‘ਤੇ" ਦੀਆਂ ਲਾਈਨਾਂ ਦੀ ਵਰਤੋਂ ਕੀਤੀ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਵਿਵਾਦਾਂ ‘ਚ ਆ ਗਿਆ ਸੀ।

sidhu Moose wala last pic viral-min

ਗਾਇਕ ਸਿੱਧੂ ਮੂਸੇਵਾਲਾ ਨੇ ਮਹਿਜ਼ 28 ਸਾਲ ਦੀ ਉਮਰ ‘ਚ ਮਿਊਜ਼ਿਕ ਜਗਤ ‘ਚ ਆਪਣਾ ਨਾਮ ਤੇ ਕਾਫੀ ਸ਼ੌਹਰਤ ਹਾਸਿਲ ਕਰ ਲਈ ਸੀ। ਪਰ ਬੀਤੀ ਐਤਵਾਰ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਆਪਣੇ ਦੋ ਸਾਥੀਆਂ ਨਾਲ ਥਾਰ ਗੱਡੀ 'ਚ ਸਵਾਰ ਸੀ।

You may also like