ਕੈਮਰੇ ਦੇ ਸਾਹਮਣੇ ਸਪਨਾ ਚੌਧਰੀ ਨੇ ਇਸ ਅੰਦਾਜ਼ 'ਚ ਬਦਲੇ ਕੱਪੜੇ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

written by Lajwinder kaur | January 03, 2022

ਹਰਿਆਣਵੀ ਡਾਂਸਰ ਸਪਨਾ ਚੌਧਰੀ Sapna Choudhary ਕਿਸੇ ਨਾ ਕਿਸੇ ਕਾਰਨ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਅਤੇ ਗਾਇਕਾ ਸਪਨਾ ਚੌਧਰੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਇਸ ਤਰ੍ਹਾਂ ਉਹ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ। ਜਿਸ ਕਰਕੇ ਫੈਨਜ਼ ਵੀ ਸਪਨਾ ਚੌਧਰੀ ਦੀਆਂ ਫੋਟੋਆਂ ਅਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

ਹੋਰ ਪੜ੍ਹੋ : ਪਰਮੀਸ਼ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੀਤ ਗਰੇਵਾਲ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

latest pic of sapna choudhary

ਹਾਲ ਹੀ 'ਚ ਸਪਨਾ ਚੌਧਰੀ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ ਜੋ ਖੂਬ ਟ੍ਰੈਂਡ ਕਰ ਰਿਹਾ ਹੈ। ਵੀਡੀਓ 'ਚ ਸਪਨਾ ਚੌਧਰੀ ਕੈਮਰੇ ਦੇ ਸਾਹਮਣੇ ਕੱਪੜੇ ਬਦਲਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਸਪਨਾ ਨੇ ਵੀਡੀਓ 'ਚ ਸਭ ਤੋਂ ਪਹਿਲਾਂ ਸਵੈਟ-ਸ਼ਰਟ ਅਤੇ ਟਰਾਊਜ਼ਰ ਪਾ ਕੇ ਡਾਂਸ ਕੀਤਾ ਅਤੇ ਉਸ ਤੋਂ ਬਾਅਦ ਸਾੜ੍ਹੀ ‘ਚ ਨਜ਼ਰ ਆਈ । ਇਹ ਵੀਡੀਓ ਨੂੰ ਉਨ੍ਹਾਂ ਨੇ ਇੰਸਟਾਗ੍ਰਾਮ ਦੇ ਫਿਲਟਰ ਦੀ ਵਰਤੋਂ ਕਰਕੇ ਬਣਾਇਆ ਹੈ ਜਿਸ ਤੋਂ ਬਾਅਦ ਉਹ ਇੱਕ ਤੋਂ ਬਾਅਦ ਇੱਕ ਕਪੜਿਆਂ ‘ਚ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : 'ਦੇਵੋਂ ਕੇ ਦੇਵ ਮਹਾਦੇਵ' ਦੇ ਅਦਾਕਾਰ ਮੋਹਿਤ ਰੈਨਾ ਨੇ ਕਰਵਾਇਆ ਵਿਆਹ, ਸਾਲ ਦੇ ਪਹਿਲੇ ਦਿਨ ਪ੍ਰਸ਼ੰਸਕਾਂ ਨੂੰ ਮਿਲਿਆ ਸਰਪ੍ਰਾਈਜ਼, ਵੇਖੋ ਤਸਵੀਰਾਂ

feature image of singer sapna choudhary celebrates karwa chauth

ਸਾੜ੍ਹੀ 'ਚ ਸਪਨਾ ਚੌਧਰੀ ਕਾਫੀ ਖੂਬਸੂਰਤ ਲੱਗ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਹਿੰਦੀ ਗੀਤ ਹਾਏ ਮੇਰਾ ਦਿਲ ਨਾਲ ਅਪਲੋਡ ਕੀਤਾ ਹੈ। ਇਸ ਵੀਡੀਓ 'ਚ ਸਪਨਾ ਚੌਧਰੀ ਆਪਣੀ ਦਿਲਕਸ਼ ਅਦਾਵਾਂ ਦਰਸ਼ਕਾਂ ਦੇ ਦਿਲਾਂ ਉੱਤੇ ਕਹਿਰ ਢਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਉੱਤੇ ਲੱਖਾਂ ਦੀ ਗਿਣਤੀ ‘ਚ ਲਾਇਕਸ ਤੇ ਕਮੈਂਟ ਆ ਚੁੱਕੇ ਹਨ। ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਫੈਨਜ਼ ਉਸ ਦੀ ਵੀਡੀਓ ਨੂੰ ਕਿੰਨਾ ਪਸੰਦ ਕਰ ਰਹੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਪਨਾ ਦਾ ਕੋਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਸਪਨਾ ਫੋਟੋ ਆਪਣੀ ਕੋਈ ਵੀ ਫੋਟੋ ਅਤੇ ਵੀਡੀਓ ਸ਼ੇਅਰ ਕਰਦੀ ਹੈ ਤਾਂ ਸਕਿੰਟਾਂ 'ਚ ਵਾਇਰਲ ਹੋ ਜਾਂਦੀ ਹੈ। ਸਪਨਾ ਚੌਧਰੀ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।

 

 

View this post on Instagram

 

A post shared by Sapna Choudhary (@itssapnachoudhary)

You may also like