ਅਦਾਕਾਰਾ ਸਾਰਾ ਅਲੀ ਖ਼ਾਨ ਨੇ ਮੰਦਿਰ, ਮਸਜਿਦ, ਚਰਚ ਅਤੇ ਗੁਰਦੁਆਰੇ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਸ਼ੇਅਰ ਕਰਦੇ ਹੋਏ ਦਿੱਤਾ ਖ਼ਾਸ ਸੁਨੇਹਾ

written by Lajwinder kaur | September 22, 2021

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸਾਰਾ ਅਲੀ ਖ਼ਾਨ Sara Ali Khan ਇਨ੍ਹੀਂ ਦਿਨੀਂ ਕਸ਼ਮੀਰ ਵਿੱਚ ਹੈ ਅਤੇ ਉੱਥੇ ਖੁਸ਼ਨੁਮਾ ਸਮਾਂ ਬਿਤਾ ਰਹੀ ਹੈ। ਸਾਰਾ ਅਲੀ ਖਾਨ ਅਜਿਹਾ ਅਦਾਕਾਰਾ ਹੈ ਜਿਸ ਨੂੰ ਅਕਸਰ ਹੀ ਧਾਰਮਿਕ ਸਥਾਨਾਂ ‘ਤੇ ਵੇਖਿਆ ਜਾਂਦਾ ਹੈ । ਉਹ ਹਮੇਸ਼ਾ ਸਾਰੇ ਧਰਮਾਂ ਦੇ ਸਥਾਨਾਂ ‘ਤੇ ਜਾਂਦੀ ਹੈ ਤੇ ਬਹੁਤ ਹੀ ਸ਼ਰਧਾ ਦੇ ਨਾਲ ਮੱਥਾ ਟੇਕਦੀ ਹੈ। ਉਸਨੇ ਕਸ਼ਮੀਰ ਵਿੱਚ ਵੀ ਅਜਿਹਾ ਹੀ ਕੀਤਾ ਹੈ।

ਹੋਰ ਪੜ੍ਹੋ : ਭੰਗੜੇ ਨੂੰ ਪਿਆਰ ਕਰਨ ਵਾਲਿਆਂ ਲਈ ਰਿਲੀਜ਼ ਹੋਇਆ ਨਿੰਜਾ ਦਾ ਨਵਾਂ ਗੀਤ ‘Na Puch Ke’, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

inside image of sara ali khan at gurdawara sahib-min image source-instagram

ਸਾਰਾ ਅਲੀ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਨੇ, ਜਿਸ ਮੰਦਿਰ, ਮਸਜਿਦ, ਚਰਚ ਅਤੇ ਗੁਰਦੁਆਰਾ ਸਾਹਿਬ ‘ਚ ਵਿੱਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਦੇ ਨਾਲ ਨਤਮਸਤਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਸਾਰਾ ਅਲੀ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਅਤੇ ਵੀਡਿਓ ਨੂੰ ਪ੍ਰਸ਼ੰਸਕ ਬਹੁਤ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਨੂੰ ਹੌਸਲਾ ਦਿੰਦੇ ਹੋਏ ਕਿਹਾ- ‘GEET ਤੁਸੀਂ ਨੌਜਵਾਨ ਮੁਟਿਆਰਾਂ ਨੂੰ ਵੱਡੇ ਸੁਫ਼ਨੇ ਲੈਣ ਲਈ ਪ੍ਰੇਰਿਤ ਕੀਤਾ ਹੈ’

inside image sara ali khan-min image source-instagram

ਕਸ਼ਮੀਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ, 'ਜੇਕਰ ਧਰਤੀ' ਤੇ ਕੋਈ ਸਵਰਗ ਹੈ, ਉਹ ਇੱਥੇ ਹੈ, ਇਹ ਇੱਥੇ ਹੀ ਹੈ.. ਸਾਰੇ ਧਰਮਾਂ ਦਾ ਸਤਿਕਾਰ ਕਰੋ। ' ਉਨਾਂ ਦੀ ਇਹ ਪੋਸਟ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਬਾਲੀਵੁੱਡ ਸਿਤਾਰੇ ਵੀ ਇਸ ਪੋਸਟ ਉੱਤੇ ਕਮੈਂਟ ਕਰ ਰਹੇ ਨੇ। ਦਰਸ਼ਕਾਂ ਨੂੰ ਸਾਰਾ ਅਲੀ ਖ਼ਾਨ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਜੇ ਗੱਲ ਕਰੀਏ ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਤਾਂ ਆਉਣ ਵਾਲੇ ਸਮੇਂ ਚ ਉਹ ਕਈ ਫ਼ਿਲਮਾਂ ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਈ ਨਜ਼ਰ ਆਵੇਗੀ।

 

 

View this post on Instagram

 

A post shared by Sara Ali Khan (@saraalikhan95)

0 Comments
0

You may also like