ਵੱਧਦਾ ਜਾ ਰਿਹਾ ਕੋਰੋਨਾ ਵਾਇਰਸ ਦਾ ਕਹਿਰ : ਹੁਣ ਅਦਾਕਾਰਾ ਸਾਰਾ ਅਲੀ ਖ਼ਾਨ ਦਾ ਡਰਾਈਵਰ ਪਾਇਆ ਗਿਆ ਪਾਜ਼ੀਟਿਵ

Written by  Shaminder   |  July 14th 2020 12:43 PM  |  Updated: July 14th 2020 12:43 PM

ਵੱਧਦਾ ਜਾ ਰਿਹਾ ਕੋਰੋਨਾ ਵਾਇਰਸ ਦਾ ਕਹਿਰ : ਹੁਣ ਅਦਾਕਾਰਾ ਸਾਰਾ ਅਲੀ ਖ਼ਾਨ ਦਾ ਡਰਾਈਵਰ ਪਾਇਆ ਗਿਆ ਪਾਜ਼ੀਟਿਵ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਕਾਰਨ ਹੁਣ ਤੱਕ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਈ ਇਸ ਦੇ ਨਾਲ ਜੂਝ ਰਹੇ ਹਨ । ਕਈ ਸੈਲੀਬ੍ਰੇਟੀਜ਼ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਦੇ ਪਰਿਵਾਰ ਤੋਂ ਬਾਅਦ ਰੇਖਾ ਅਤੇ ਹੁਣ ਸਾਰਾ ਅਲੀ ਖ਼ਾਨ ਦਾ ਡਰਾਈਵਰ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਆਰੰਟਾਈਨ ਸੈਂਟਰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਕਈ ਸੇਲੇਬਸ ਦੇ ਸਟਾਫ ਮੈਂਬਰਜ਼ ਇਸ ਦੀ ਲਪੇਟ 'ਚ ਆ ਚੁੱਕੇ ਹਨ।ਜਿਸ ਦੇ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ ।

https://www.instagram.com/p/CCl6OJoJDMh/?utm_source=ig_embed

ਸਾਰਾ ਅਲੀ ਖਾਨ ਨੇ ਦੇਰ ਰਾਤ ਇੰਸਟਾਗ੍ਰਾਮ ਪੋਸਟ ਰਾਹੀਂ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਟੈਕਸਟ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਡਰਾਈਵਰ ਕੋਵਿਡ-19 ਪਾਜ਼ੇਟਿਵ ਹਨ। ਸਾਰਾ ਨੇ ਆਪਣੇ ਪੋਸਟ 'ਚ ਲਿਖਿਆ -ਮੈਂ ਤੁਹਾਨੂੰ ਲੋਕਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਸਾਡੇ ਡਰਾਈਵਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

https://www.instagram.com/p/CCN-ehjJjIA/

ਬੀਐੱਮਸੀ ਨੂੰ ਇਸ ਬਾਰੇ 'ਚ ਸੂਚਨਾ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡਰਾਈਵਰ ਨੂੰ ਕੁਆਰੰਟਾਈਨ ਸੈਂਟਰ ਭੇਜ ਦਿੱਤਾ ਗਿਆ ਹੈ। ਮੇਰੇ ਪਰਿਵਾਰ ਦੇ ਲੋਕ ਤੇ ਘਰ ਦੇ ਸਾਰੇ ਸਟਾਫ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਬੀਐੱਮਸੀ ਵੱਲੋਂ ਕੀਤੀ ਜਾ ਰਹੀ ਮਦਦ ਤੇ ਗਾਈਡਲਾਈਨ ਲਈ ਸ਼ੁਕਰੀਆ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network