ਵੈਲੇਨਟਾਈਨ ਡੇਅ ਦੇ ਮੌਕੇ ਸਾਰਾ ਅਲੀ ਖ਼ਾਨ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ , ਨਜ਼ਰ ਆਇਆ ਸਾਰਾ ਦਾ ਗੈਲਮਰਸ ਅੰਦਾਜ਼

written by Pushp Raj | February 14, 2022

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਆਪਣੇ ਅਨੋਖੇ ਅੰਦਾਜ਼ ਲਈ ਜਾਣੀ ਜਾਂਦੀ ਹੈ। ਸਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਦਿਲਚਸਪ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਕੇ ਬਹੁਤ ਸਾਰੀਆਂ ਤਾਰੀਫਾਂ ਹਾਸਲ ਕਰਦੀ ਹੈ। ਸਾਰਾ ਦੇ ਇਸ ਚੁਲਬੁਲੇ ਅੰਦਾਜ਼ ਨੂੰ ਦਰਸ਼ਕ ਕਾਫੀ ਪਸੰਦ ਕਰਦੇ ਹਨ।

ਸਾਰਾ ਅਲੀ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਸਾਰਾ ਨੇ 🔆🔆🔆 ਸਨ ਸ਼ਾਈਨ ਦੇ ਈਮੋਜੀ ਬਣਾਏ ਹਨ।

Image Source: Instagram

ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਾਰਾ ਨੇ ਬਲੈਕ ਰੰਗ ਦਾ ਨੈਟ ਟਾਪ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਅੰਦਾਜ਼ ਕਾਫੀ ਸ਼ਾਨਦਾਰ ਨਜ਼ਰ ਆ ਰਿਹਾ ਹੈ। ਖੁੱਲ੍ਹੇ ਵਾਲ ਅਤੇ ਨਿਊਡ ਮੇਕਅੱਪ ਦੇ ਨਾਲ ਸਾਰਾ ਨੇ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੈ। ਇਨ੍ਹਾਂ ਤਸਵੀਰਾਂ ਵਿੱਚ ਸਾਰਾ ਦਾ ਗੈਲਮਰਸ ਅੰਦਾਜ਼ ਨਜ਼ਰ ਆ ਰਿਹਾ ਹੈ।

Image Source: Instagram

ਹੋਰ ਪੜ੍ਹੋ : ਸਲਮਾਨ ਖ਼ਾਨ ਨੇ ਗੀਤ ਗਾ ਕੇ ਲਤਾ ਮੰਗੇਸ਼ਕਰ ਜੀ ਨੂੰ ਕੀਤਾ ਯਾਦ, ਫੈਨਜ਼ ਨਾਲ ਸ਼ੇਅਰ ਕੀਤੀ ਵੀਡੀਓ

ਸਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਜ਼ ਬਹੁਤ ਹੀ ਪਸੰਦ ਕਰ ਰਹੇ ਹਨ। ਫੈਨਜ਼ ਵੱਖ-ਵੱਖ ਤਰ੍ਹਾਂ ਦੇ ਕਮੈਂਟ ਕਰਕੇ ਸਾਰਾ ਦੇ ਲੁੱਕ ਦੀ ਤਾਰੀਫ਼ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- ਵੈਲੇਨਟਾਈਨ ਵੀਕ 'ਤੇ ਇੰਨਾ ਗਲੈਮਰਸ ਲੁੱਕ, ਕਯਾ ਬਾਤ ਹੈ, ਜਦੋਂ ਕਿ ਜ਼ਿਆਦਾਤਰ ਫੈਨਜ਼ ਨੇ ਸਾਰਾ ਲਈ ਹਾਰਟ ਈਮੋਜੀ ਬਣਾ ਕੇ ਉਸ ਦੀ ਸ਼ਲਾਘਾ ਕੀਤੀ।

Image Source: Instagram

ਜੇਕਰ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਆਪਣੀ ਦਾਦੀ , ਮਾਂ ਤੇ ਪਿਤਾ ਵਾਂਗ ਸਾਰਾ ਅਲੀ ਖਾਨ ਵੀ ਬਾਲੀਵੁੱਡ ਵਿੱਚ ਆਪਣੀ ਮਿਹਨਤ ਸਦਕਾ ਕਾਮਯਾਬੀ ਹਾਸਲ ਕਰ ਚੁੱਕੀ ਹੈ। ਆਖ਼ਰੀ ਵਾਰ ਸਾਰਾ ਬੀਤੇ ਸਾਲ ਰਿਲੀਜ਼ ਹੋਈ ਫ਼ਿਲਮ ਅਤਰੰਗੀ ਰੇ ਵਿੱਚ ਨਜ਼ਰ ਆਈ ਸੀ। ਇਸ ਵਿੱਚ ਉਸ ਦੇ ਨਾਲ ਅਕਸ਼ੈ ਕੁਮਾਰ ਤੇ ਸਾਊਥ ਸੁਪਰਸਟਾਰ ਧਨੁਸ਼ ਵੀ ਨਜ਼ਰ ਆਏ। ਇਸ ਫ਼ਿਲਮ ਵਿੱਚ ਸਾਰਾ ਦੇ ਕਿਰਦਾਰ ਰਿੰਕੂ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ। ਜੇਕਰ ਆਉਣ ਵਾਲੇ ਪ੍ਰੋਜੈਕਟਸ ਦੀ ਗੱਲ ਕਰੀਏ ਤਾਂ ਸਾਰਾ ਜਲਦ ਹੀ ਵਿੱਕੀ ਕੌਸ਼ਲ ਦੇ ਨਾਲ ਸਕ੍ਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਵੇਗੀ। ਦੋਹਾਂ ਨੇ ਇੱਕ ਅਨਟਾਈਟਲਡ ਫ਼ਿਲਮ ਦੀ ਸ਼ੂਟਿੰਗ ਪੂਰੀ ਕੀਤੀ ਹੈ।

 

View this post on Instagram

 

A post shared by Sara Ali Khan (@saraalikhan95)

You may also like