ਸਾਰਾ ਅਲੀ ਖ਼ਾਨ ਨੇ ਸਾਂਝੀ ਕੀਤੀ ਬਚਪਨ ਦੀ ਤਸਵੀਰ, ਗੋਲੂ ਮੋਲੂ ਸਾਰਾ ਨਜ਼ਰ ਆਈ ਭਰਾ ਤੇ ਮੰਮੀ ਦੇ ਨਾਲ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਇਹ ਫੋਟੋ

Written by  Lajwinder kaur   |  July 22nd 2020 03:27 PM  |  Updated: July 22nd 2020 03:29 PM

ਸਾਰਾ ਅਲੀ ਖ਼ਾਨ ਨੇ ਸਾਂਝੀ ਕੀਤੀ ਬਚਪਨ ਦੀ ਤਸਵੀਰ, ਗੋਲੂ ਮੋਲੂ ਸਾਰਾ ਨਜ਼ਰ ਆਈ ਭਰਾ ਤੇ ਮੰਮੀ ਦੇ ਨਾਲ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਇਹ ਫੋਟੋ

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸਾਰਾ ਅਲੀ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਐਕਟਿਵ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਬਚਪਨ ਦੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ ।

 ਹੋਰ ਵੇਖੋ: ਖ਼ਾਨ ਭੈਣੀ ਤੇ ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘ਨਖ਼ਰੋ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਬਚਪਨ ਦੀ ਤਸਵੀਰ ‘ਚ ਸਾਰਾ ਅਲੀ ਖ਼ਾਨ ਗੋਲੂਮੋਲੂ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਤਸਵੀਰ ‘ਚ ਉਨ੍ਹਾਂ ਦੇ ਨਾਲ ਮੰਮੀ ਅੰਮ੍ਰਿਤਾ ਸਿੰਘ ਤੇ ਭਰਾ ਇਬਰਾਹਿਮ ਅਲੀ ਖ਼ਾਨ ਵੀ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਕੁਝ ਹੀ ਸਮੇਂ ‘ਚ ਪੰਜ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ ।

ਜੇ ਗੱਲ ਕਰੀਏ ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਅਖੀਰਲੀ ਵਾਰ ਹਿੰਦੀ ਫ਼ਿਲਮ ‘ਲਵ ਆਜ ਕੱਲ੍ਹ’ ‘ਚ ਦਿਖਾਈ ਦਿੱਤੇ ਸੀ । ਇਸ ਫ਼ਿਲਮ ‘ਚ ਉਹ ਕਾਰਤਿਕ ਆਰੀਅਨ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਦਿਖਾਈ ਦਿੱਤੇ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network