ਚੰਡੀਗੜ੍ਹ ਯੂਨੀਵਰਸਿਟੀ ਦੇ ਮਾਮਲੇ 'ਤੇ ਸਾਰਾ ਗੁਰਪਾਲ ਨੇ ਸਾਂਝੀ ਕੀਤੀ ਪੋਸਟ, ਕਿਹਾ "ਕੁੜੀਆਂ ਨਾਲ ਵੀ ਸੁਰੱਖਿਅਤ ਨਹੀਂ ਨੇ ਕੁੜੀਆਂ "

written by Pushp Raj | September 18, 2022

Chandigarh University News: ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਇਸ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਸਾਰਾ ਗੁਰਪਾਲ ਨੇ ਵੀ ਇਸ ਮਾਮਲੇ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ।

Image Source: Instagram

ਸਾਰਾ ਗੁਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਚੰਡੀਗੜ੍ਹ MMS ਸਕੈਂਡਲ ਦੇ ਮਾਮਲੇ ਨਾਲ ਸਬੰਧਤ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਸਾਰਾ ਨੇ ਆਪਣੀ ਪੋਸਟ ਵਿੱਚ ਕੁੜੀਆਂ ਦੀ ਸੁਰੱਖਿਆ ਪ੍ਰਤੀ ਚਿੰਤਾ ਵੀ ਪ੍ਰਗਟਾਈ ਹੈ। ਸਾਰਾ ਗੁਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਦੇ ਵਿੱਚ ਲਿਖਿਆ, "I request you guys to not share any videos if you receive on your social media handles or WhatsApp!! #JusticeForCUgirls"

ਇਸ ਦੇ ਨਾਲ ਹੀ ਸਾਰਾ ਗੁਰਪਾਲ ਨੇ ਇੱਕ ਫੋਟੋ ਪੋਸਟ ਵੀ ਸ਼ੇਅਰ ਕੀਤੀ ਹੈ। ਇਸ ਪੋਸਟ ਦੇ ਵਿੱਚ ਉਸ ਨੇ ਲਿਖਿਆ, "ਮੌਜੂਦਾ ਸਮੇਂ ਵਿੱਚ ਕੁੜੀਆਂ, ਕੁੜੀਆਂ ਦੇ ਨਾਲ ਵੀ ਸੁਰੱਖਿਅਤ ਨਹੀਂ ਹਨ। ਇਹ ਕਿਸੇ ਲਿੰਗ ਬਾਰੇ ਨਹੀਂ ਹੈ, ਇਹ ਉਸ ਮਾਨਸਿਕਤਾ ਬਾਰੇ ਹੈ ਜਿਸ ਕਾਰਨ ਇਹ ਘਟਨਾ ਵਾਪਰੀ ਹੈ। ਮੈਂ ਇਸ ਘਟਨਾ ਨੂੰ ਲੈ ਕੇ ਮੰਦਭਾਗਾ ਮਹਿਸੂਸ ਕਰ ਰਹੀ ਹਾਂ।"

Image Source: Instagram

ਇਸ ਦੇ ਨਾਲ ਹੀ ਆਪਣੀ ਪੋਸਟ ਵਿੱਚ ਸਾਰਾ ਗੁਰਪਾਲ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਸੋਸ਼ਲ ਮੀਡੀਆ 'ਤੇ ਅਜਿਹੀ ਕੋਈ ਵੀਡੀਓ ਮਿਲਦੀ ਹੈ ਤਾਂ ਉਸ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ।

ਸਾਰਾ ਗੁਰਪਾਲ ਦੇ ਫੈਨਜ਼ ਉਸ ਦੀ ਪੋਸਟ ਦੀ ਜਮ ਕੇ ਸ਼ਲਾਘਾ ਕਰ ਰਹੇ ਹਨ। ਬਹੁਤ ਸਾਰੇ ਫੈਨਜ਼ ਕਮੈਂਟ ਕਰਕੇ ਅਪਰਾਧੀਆਂ ਦੇ ਖਿਲਾਫ ਸਜਾ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਲੋਕ #JusticeForCUgirls ਦੇ ਨਾਲ ਪੀੜਤ ਵਿਦਿਆਰਥਣਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ।

ਕੀ ਹੈ ਪੂਰਾ ਮਾਮਲਾ
ਦਰਅਸਲ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੇ ਦੋਸ਼ ਲਗਾਇਆ ਸੀ ਕਿ ਇੱਕ ਵਿਦਿਆਰਥਣ ਨੇ ਹੋਸਟਲ 'ਚ ਰਹਿਣ ਵਾਲੀਆਂ ਕਈ ਲੜਕੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾ ਕੇ ਆਪਣੇ ਦੋਸਤ ਨੂੰ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਦੇ ਦੋਸਤ ਨੇ ਉਕਤ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ ਹਨ। ਇਸ ਦੋਸ਼ ਨੂੰ ਲੈ ਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਰਾਤ ਭਰ ਪ੍ਰਦਰਸ਼ਨ ਕੀਤਾ।

Image Source: Instagram

ਹੋਰ ਪੜ੍ਹੋ: Khaby Lame Networth: ਜਾਣੋ ਦੁਨੀਆ ਭਰ 'ਚ ਮਸ਼ਹੂਰ ਟਿੱਕ ਟੌਕਰ Khaby Lame ਦੀ ਕਿੰਨੀ ਹੈ ਕਮਾਈ, ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ.ਆਰ.ਐਸ.ਬਾਵਾ ਨੇ ਕਿਹਾ ਕਿ ਕਈ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ ਕਿ 7 ਲੜਕੀਆਂ ਨੇ ਖੁਦਕੁਸ਼ੀ ਕਰ ਲਈ ਹੈ, ਪਰ ਇਸ ਵਿੱਚ ਕੁਝ ਵੀ ਸੱਚ ਨਹੀਂ ਹੈ। ਘਟਨਾ ਸਬੰਧੀ ਨਾ ਤਾਂ ਕਿਸੇ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਨਾ ਹੀ ਕਿਸੇ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਵੱਖ-ਵੱਖ ਵਿਦਿਆਰਥੀਆਂ ਦੀਆਂ 60 ਇਤਰਾਜ਼ਯੋਗ ਵੀਡੀਓਜ਼ ਦੀ ਸੂਚਨਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠੀ ਹੈ। ਉਸ ਨੇ ਪੁਸ਼ਟੀ ਕੀਤੀ ਕਿ ਜਾਂਚ ਦੌਰਾਨ ਇਕ ਵੀਡੀਓ ਤੋਂ ਇਲਾਵਾ ਹੋਰ ਲੜਕੀਆਂ ਦਾ ਕੋਈ ਵੀਡੀਓ ਨਹੀਂ ਮਿਲਿਆ। ਉਹ ਇੱਕ ਵੀਡੀਓ ਵੀ ਇੱਕ ਕੁੜੀ ਨੇ ਆਪਣੇ ਬੁਆਏਫ੍ਰੈਂਡ ਨਾਲ ਸਾਂਝਾ ਕੀਤਾ ਸੀ।

 

View this post on Instagram

 

A post shared by Sara Gurpal (@saragurpals)

You may also like