ਗਾਇਕ ਸਰਬਜੀਤ ਚੀਮਾ ਦਾ ਨਵਾਂ ਗੀਤ ‘ਅੱਜ ਦਾ ਪੰਜਾਬ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਗਾਇਕ ਸਰਬਜੀਤ ਚੀਮਾ ਦਾ ਨਵਾਂ ਗੀਤ ‘ਅੱਜ ਦਾ ਪੰਜਾਬ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਪੰਜਾਬੀ ਗਾਇਕ ਸਰਬਜੀਤ ਚੀਮਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਏ ਨੇ। ਜੀ ਹਾਂ ਉਹ ‘ਅੱਜ ਦਾ ਪੰਜਾਬ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ। ਇਸ ਗੀਤ ਚ ਗਾਇਕ ਸਰਬਜੀਤ ਚੀਮਾ ਨੇ ਅੱਜ ਦੇ ਪੰਜਾਬ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ। ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਲਿਉਸਿਵ ਚਲਾਇਆ ਜਾ ਰਿਹਾ ਹੈ।
image source- youtube
image source- youtube
ਇਸ ਗੀਤ 'ਚ ਉਨ੍ਹਾਂ ਨੇ ਪੁਰਾਣੇ ਪੰਜਾਬ ਤੇ ਅੱਜ ਦੇ ਪੰਜਾਬ ਦੇ ਹਾਲਾਤਾਂ ਨੂੰ ਬਹੁਤ ਹੀ ਕਮਾਲ ਦੇ ਢੰਗ ਦੇ ਨਾਲ ਬਿਆਨ ਕੀਤਾ ਹੈ। ਇਸ ਗੀਤ ਚ ਪੰਜਾਬੀ ਵਿਰਸੇ ਤੇ ਪੰਜਾਬੀਅਤ ਦੀ ਗੱਲ ਕੀਤੀ ਗਈ ਹੈ। ਇਸ ਗੀਤ ਦੇ ਬੋਲ ਗੀਤਕਾਰ ਲਖਬੀਰ ਮੋਰਾਂਵਾਲੀ ਨੇ ਲਿਖੇ ਨੇ ਤੇ ਮਿਊਜ਼ਿਕ JASSI BROS ਨੇ ਦਿੱਤਾ ਹੈ। ਗਾਣੇ ਦੇ ਵੀਡੀਓ ਚ ਪੰਜਾਬੀ ਸੱਭਿਆਚਾਰ ਦੇਖਣ ਨੂੰ ਮਿਲ ਰਿਹਾ ਹੈ। ਇਸ ਮਿਊਜ਼ਿਕ ਵੀਡੀਓ ਨੂੰ Hit Star Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੰਗਾਰਾ ਮਿਲ ਰਿਹਾ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਹੈ ਕਮੈਂਟ ਕਰਕੇ ਜ਼ਰੂਰ ਦੱਸੋ।
image source- youtube
ਜੇ ਗੱਲ ਕਰੀਏ ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਤਾਂ ਹਾਲ ‘ਚ ਉਨ੍ਹਾਂ ਦੇ ਕਈ ਕਿਸਾਨੀ ਗੀਤ ਰਿਲੀਜ਼ ਹੋਏ ਹਨ । ਇਸ ਤੋਂ ਇਲਾਵਾ ਉਹ ਹਰ ਤਰ੍ਹਾਂ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਚੁੱਕੇ ਨੇ। ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
