ਗਾਇਕ ਸਰਬਜੀਤ ਚੀਮਾ ਦੇ ਆਉਣ ਵਾਲੇ ਨਵੇਂ ਗੀਤ ‘ਅੱਜ ਦਾ ਪੰਜਾਬ’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | May 19, 2021

ਪੰਜਾਬੀ ਗਾਇਕ ਸਰਬਜੀਤ ਚੀਮਾ ਜੋ ਕਿ ਲੰਬੇ ਸਮੇਂ ਤੋਂ ਆਪਣੀ ਸਾਫ਼ ਸੁਥਰੀ ਗਾਇਕੀ ਦੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ। ਬਹੁਤ ਜਲਦ ਉਹ ਆਪਣੇ ਨਵੇਂ ਗੀਤ ‘ਅੱਜ ਦਾ ਪੰਜਾਬ’ (Ajj Da Punjab) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ਫ਼ਿਲਹਾਲ ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋਇਆ ਹੈ।

inside image of sarbjit cheema image source- instagram
ਹੋਰ ਪੜ੍ਹੋ : ਇਸ ਵਾਰ ‘ਹਾਲੀਵੁੱਡ ਇਨ ਪੰਜਾਬੀ’ ‘ਚ ਜ਼ਬਰਦਸਤ ਐਕਸ਼ਨ ਦੇ ਨਾਲ ਭਰੀ ‘Spider-Man 3’ ਦੇਖੋ ਪੰਜਾਬੀ ਭਾਸ਼ਾ ‘ਚ ਸਿਰਫ ਪੀਟੀਸੀ ਪੰਜਾਬੀ ਚੈਨਲ ‘ਤੇ
new song teaser ajj da punjab image source- youtube
ਇਹ ਗੀਤ ਪੰਜਾਬੀ, ਪੰਜਾਬੀਅਤ ਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਹੈ। ਇਹ ਗੀਤ 21 ਮਈ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਲਿਉਸਿਵ ਚਲਾਇਆ ਜਾਵੇਗਾ।
singer sarbjit cheema ajj da punjab teaser out now image source- youtube
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ LAKHBIR MORANWALI ਨੇ ਲਿਖੇ ਨੇ ਤੇ ਮਿਊਜ਼ਿਕ JASSI BROS ਨੇ ਦਿੱਤਾ ਹੈ। ਇਸ ਗੀਤ ਦਾ ਟੀਜ਼ਰ ਹਿੱਟ ਸਟਾਰ ਰਿਕਾਰਡਜ਼ (Hit Star Records) ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜੇ ਗੱਲ ਕਰੀਏ ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਤਾਂ ਹਾਲ ‘ਚ ਉਨ੍ਹਾਂ ਦੇ ਕਈ ਕਿਸਾਨੀ ਗੀਤ ਰਿਲੀਜ਼ ਹੋਏ ਹਨ । ਇਨ੍ਹਾਂ ਗੀਤਾਂ ਦੇ ਰਾਹੀਂ ਉਨ੍ਹਾਂ ਨੇ ਕਿਸਾਨਾਂ ਨੂੰ ਹੱਲਾਸ਼ੇਰੀ ਤੇ ਹੌਸਲਾ ਦਿੱਤਾ । ਉਹ ਵਧੀਆ ਗਾਇਕ ਹੋਣ ਦੇ ਨਾਲ ਕਮਾਲ ਦੇ ਐਕਟਰ ਵੀ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।    

0 Comments
0

You may also like