ਸਰਬਜੀਤ ਚੀਮਾ ਵੀ ਖਾਲਸਾ ਏਡ ਨਾਲ ਮਿਲਕੇ ਕਰ ਰਹੇ ਨੇ ਕਿਸਾਨਾਂ ਦੀ ਸੇਵਾ, ਗਾਇਕ ਨੇ ਪਰਮਾਤਮਾ ਅੱਗੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

written by Lajwinder kaur | December 27, 2020

ਕਿਸਾਨਾਂ ਦਾ ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਕਈ ਦਿਨਾਂ ਤੋਂ ਜਾਰੀ ਹੈ । ਠੰਡ ਦੀ ਪ੍ਰਵਾਹ ਕੀਤੇ ਬਿਨਾਂ ਦਿੱਲੀ ਦੀਆਂ ਸੜਕਾਂ ਉੱਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਨੇ । ਇਨ੍ਹਾਂ ਬਿੱਲਾਂ ਦੇ ਵਿਰੋਧ ‘ਚ ਜਿੱਥੇ ਕਿਸਾਨਾਂ ਨੂੰ ਪੰਜਾਬੀ ਕਲਾਕਾਰਾਂ ਦਾ ਸਹਿਯੋਗ ਮਿਲ ਰਿਹਾ ਹੈ । ਉੱਥੇ ਹੀ ਹੋਰਨਾਂ ਸੂਬਿਆਂ ਤੋਂ ਵੀ ਲਗਾਤਾਰ ਸਮਰਥਨ ਮਿਲ ਰਿਹਾ ਹੈ । ਕਿਸਾਨਾਂ ਦੀ ਸੇਵਾ ‘ਚ ਖਾਲਸਾ ਏਡ ਤੇ ਕਈ ਹੋਰ ਸਮਾਜ ਸੇਵੀ ਸੰਸਥਾਵਾਂ ਆਪਣੀ ਸੇਵਾਵਾਂ ਨਿਭਾ ਰਹੇ ਨੇ ।

farmer protest  ਹੋਰ ਪੜ੍ਹੋ : ਸਿੱਖ ਧਰਮ ਦੇ ਇਤਿਹਾਸ ਤੇ ਅਣਖ ਨੂੰ ਬਿਆਨ ਕਰ ਰਹੇ ਨੇ ਗਾਇਕ ਅਮਰ ਸੈਂਬੀ ਆਪਣੇ ਨਵੇਂ ਜੋਸ਼ੀਲੇ ਕਿਸਾਨੀ ਗੀਤ ‘ਨਲੂਏ ਦਾ ਖੰਡਾ’ ‘ਚ, ਦੇਖੋ ਵੀਡੀਓ

ਕਿਸਾਨਾਂ ਦੀ ਹਮਾਇਤ ਕਰਨ ਦੇ ਲਈ ਗਾਇਕ ਸਰਬਜੀਤ ਚੀਮਾ ਵੀ ਵੈਨਕੂਵਰ ਤੋਂ ਇੰਡੀਆ ਆਏ ਹੋਏ ਨੇ । ਉਹ ਸਿੱਧਾ ਦਿੱਲੀ ਕਿਸਾਨ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਨੇ । ਉਹ ਕਈ ਦਿਨਾਂ ਤੋਂ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਨੇ ।

inside pic of sarbheet cheema

ਉਨ੍ਹਾਂ ਨੇ ਆਪਣੀਆਂ ਕੁਝ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ਸਤਿ ਸ੍ਰੀ ਅਕਾਲ ਦੋਸਤੋ

ਅੱਜ ਖਾਲਸਾ-ਏਡ ਦੇ ਕੈਂਪ ਵਿੱਚ ਟਿੱਕਰੀ ਬਾਰਡਰ "ਦਿੱਲੀ" ਤੇ ਛੋਟੀ ਜਿਹੀ ਸੇਵਾ ਕਰਨ ਦਾ ਮੌਕਾ ਮਿਲਿਆ

ਮੈਂ @khalsa_aid ਦੀ ਸਾਰੀ ਟੀਮ ਦਾ ਬਹੁਤ ਧੰਨਵਾਦੀ ਹਾਂ ਤੇ ਕਿਸਾਨਾਂ ਦੀ ਜਿੱਤ ਦੀ ਅਰਦਾਸ ਵੀ ਕਰਦੇ ਹਾਂ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕਰ ਰਹੇ ਨੇ। ਹਾਲ ਹੀ 'ਚ ਸਰਬਜੀਤ ਚੀਮਾ ਕਿਸਾਨੀ ਗੀਤ ਵੀ ਲੈ ਕੇ ਆਏ ਨੇ । ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ।

sarbjeet cheema pic

 

0 Comments
0

You may also like