ਸਰਦਾਰ ਸੋਹੀ ਨੇ ਬੀਤੇ ਦਿਨ ਇਸ ਤਰ੍ਹਾਂ ਮਨਾਇਆ ਭਰਾ-ਭਰਜਾਈ ਤੇ ਭਤੀਜੇ ਨਾਲ ਜਨਮ ਦਿਨ

Written by  Rupinder Kaler   |  November 21st 2020 02:39 PM  |  Updated: November 21st 2020 02:39 PM

ਸਰਦਾਰ ਸੋਹੀ ਨੇ ਬੀਤੇ ਦਿਨ ਇਸ ਤਰ੍ਹਾਂ ਮਨਾਇਆ ਭਰਾ-ਭਰਜਾਈ ਤੇ ਭਤੀਜੇ ਨਾਲ ਜਨਮ ਦਿਨ

ਬੀਤੇ ਦਿਨ ਸਰਦਾਰ ਸੋਹੀ ਨੇ ਆਪਣਾ ਜਨਮ ਦਿਨ ਮਨਾਇਆ ਹੈ । ਇਸ ਜਨਮ ਦਿਨ ਨੂੰ ਯਾਦਗਾਰ ਬਨਾਉਣ ਲਈ ਸਰਦਾਰ ਸੋਹੀ ਆਪਣੇ ਜੱਦੀ ਪਿੰਡ ਟਿੱਬੇ ਪਹੁੰਚੇ । ਇਸ ਦੌਰਾਨ ਸਰਦਾਰ ਸੋਹੀ ਨੇ ਆਪਣੇ ਛੋਟੇ ਭਰਾ, ਭਰਜਾਈ ਤੇ ਭਤੀਜੇ ਕਰਮਵੀਰ ਨਾਲ ਜਨਮ ਦਿਨ ਦਾ ਕੇਕ ਕੱਟ ਕੇ ਇਸ ਦਿਨ ਨੂੰ ਹੋਰ ਵੀ ਖ਼ਾਸ ਬਣਾਇਆ । ਉਹਨਾਂ ਦੇ ਜਨਮ ਦਿਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਵੀ ਖੂਬ ਵਾਇਰਲ ਹੋ ਰਹੀਆਂ ਹਨ ।

ਹੋਰ ਪੜ੍ਹੋ :

sardar sohi

ਇਹਨਾਂ ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਰਦਾਰ ਸੋਹੀ ਆਪਣਿਆਂ ਵਿੱਚ ਪਹੁੰਚ ਕੇ ਖੁਸ਼ ਨਜ਼ਰ ਆ ਰਹੇ ਹਨ । ਸਰਦਾਰ ਸੋਹੀ ਦੀਆਂ ਇਹਨਾਂ ਤਸਵੀਰਾਂ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਲੋਕ ਕਮੈਂਟ ਕਰਕੇ ਇਹਨਾਂ ਤਸਵੀਰਾਂ ’ਤੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸਰਦਾਰ ਸੋਹੀ ਦਾ ਅਸਲੀ ਨਾਂਅ ਪਰਮਜੀਤ ਸਿੰਘ ਹੈ ।

sardar sohi

ਸਰਦਾਰ ਸੋਹੀ ਨਾਂਅ ਉਨ੍ਹਾਂ ਨੂੰ ਹਰਪਾਲ ਟਿਵਾਣਾ ਨੇ ਦਿੱਤਾ ਸੀ। ਦਰਅਸਲ ਹਰਪਾਲ ਟਿਵਾਣਾ ਦੇ ਨਾਲ ਥੀਏਟਰ ਕਰਦੇ ਹੋਏ ਉਹ ਆਪਣੀ ਅਦਾਕਾਰੀ ‘ਚ ਏਨੇ ਪ੍ਰਪੱਕ ਹੋ ਗਏ ਸਨ ਕਿ ਉਨ੍ਹਾਂ ਨੂੰ ਹਰਪਾਲ ਜਦੋਂ ਵੀ ਕਿਸੇ ਨਾਲ ਮਿਲਵਾਉਂਦੇ ਤਾਂ ਇਹੀ ਕਹਿੰਦੇ ਕਿ ਇਹ ਸਾਰੇ ਐਕਟਰਾਂ ਦਾ ਸਰਦਾਰ ਹੈ ਸਰਦਾਰ ਸੋਹੀ,ਬਸ ਉਦੋਂ ਤੋਂ ਹੀ ਪੰਜਾਬੀ ਇੰਡਸਟਰੀ ‘ਚ ਉਹ ਸਰਦਾਰ ਸੋਹੀ ਦੇ ਨਾਂਅ ਤੋਂ ਜਾਣੇ ਜਾਣ ਲੱਗ ਪਏ ।

sardar sohi

ਸਰਦਾਰ ਸੋਹੀ ਪੰਜਾਬੀ ਸਿਨੇਮੇ ਨੂੰ ਕਈ ਬਿਹਤਰੀਨ ਫ਼ਿਲਮਾਂ ਦੇ ਚੁੱਕੇ ਨੇ। ਉਹ ਆਪਣੀ ਅਦਾਕਾਰੀ ਦੇ ਨਾਲ ਹਰ ਕਿਰਦਾਰ ਚ ਜਾਨ ਪਾ ਦਿੰਦੇ ਨੇ । ਉਨ੍ਹਾਂ ਵੱਲੋਂ ਨਿਭਾਏ ਕਿਰਦਾਰ ਭਾਵੇਂ ਉਹ ਕਮੇਡੀ ਹੋਣ ਜਾਂ ਫਿਰ ਸੰਜੀਦਾ ਸਭ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network