ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਲੱਗਿਆ ਵੱਡਾ ਝਟਕਾ, ਨਹੀਂ ਰਹੇ ਸੁਰਾਂ ਦੇ ਸਿਕੰਦਰ ‘ਸਰਦੂਲ ਸਿਕੰਦਰ’

Written by  Lajwinder kaur   |  February 24th 2021 01:25 PM  |  Updated: February 24th 2021 01:25 PM

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਲੱਗਿਆ ਵੱਡਾ ਝਟਕਾ, ਨਹੀਂ ਰਹੇ ਸੁਰਾਂ ਦੇ ਸਿਕੰਦਰ ‘ਸਰਦੂਲ ਸਿਕੰਦਰ’

ਪੰਜਾਬੀ ਮਿਊਜ਼ਿਕ ਇਡੰਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ । ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ। ਜਿਸ ਤੋਂ ਬਾਅਦ ਪੰਜਾਬੀ ਸੰਗੀਤ ਜਗਤ ‘ਚ ਮਾਤਮ ਛਾ ਗਿਆ ਹੈ ।

inside image of sardook sikandar and amar noorie Image Source -Instagram

ਹੋਰ ਪੜ੍ਹੋ : ਆਪਣੀ ਮਰਹੂਮ ਮਾਂ ਨੂੰ ਯਾਦ ਕਰਦੇ ਹੋਏ ਭਾਵੁਕ ਹੋਏ ਅੰਮ੍ਰਿਤ ਮਾਨ, ਪਾਈ ਇਮੋਸ਼ਨਲ ਪੋਸਟ

rana ranbir post about sardool sikandar Image Source -Instagram

ਪੰਜਾਬੀ ਐਕਟਰ ਰਾਣਾ ਰਣਬੀਰ ਨੇ ਵੀ ਪੋਸਟ ਪਾ ਕੇ ਦਿੱਗਜ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਦਿੱਤੀ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ ਕਿ ਇਹ ਬਹੁਤ ਵੱਡਾ ਝਟਕਾ ਹੈ ...ਸਰਦੂਲ ਸਿਕੰਦਰ ਭਾਜੀ..ਕੀ ਕਹੀਏ..’ । ਉਹ ਕਿਡਨੀ ਦੀ ਬਿਮਾਰੀ ਤੋਂ ਪੀੜਤ ਚੱਲ ਰਹੇ ਸਨ। ਉਨ੍ਹਾਂ ਦੇ ਇਸ ਤਰ੍ਹਾਂ ਚਲੇ ਜਾਣ ਦਾ ਸਦਮਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਪ੍ਰਸ਼ੰਸਕਾਂ ਨੂੰ ਵੀ ਲੱਗਿਆ ਹੈ । ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਚਾਹੁਣ ਵਾਲੇ  ਮਹਾਨ ਗਾਇਕ ਸਰਦੂਲ ਸਿਕੰਦਰ ਨੂੰ ਯਾਦ ਕਰ ਰਹੇ ਨੇ।

inside image of sardool sikkandar Image Source -Instagram

ਸਰਦੂਲ ਸਿੰਕਦਰ ਦੀ ਮੌਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਾ ਗਈ ਹੈ। ਉਨ੍ਹਾਂ ਨੇ ਆਪਣੇ ਬਿਹਤਰੀਨ ਗੀਤਾਂ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਹੈ। ਉਹ ਆਪਣੇ ਪਿੱਛੇ ਪਤਨੀ ਅਮਰ ਨੂਰੀ ਤੇ ਦੋ ਬੇਟੇ ਸਾਰੰਗ ਤੇ ਅਲਾਪ ਨੂੰ ਛੱਡ ਗਏ ਨੇ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network