ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਦੀ ਫ਼ਿਲਮ 'ਨਿਗਾਹ ਮਾਰਦਾ ਆਈਂ ਵੇ' ਦਾ ਫਰਸਟ ਲੁੱਕ ਆਇਆ ਸਾਹਮਣੇ, ਰੋਮਾਂਟਿਕ ਅੰਦਾਜ਼ 'ਚ ਨਜ਼ਰ ਆਈ ਸਟਾਰ ਜੋੜੀ

Written by  Pushp Raj   |  February 06th 2023 07:13 PM  |  Updated: February 06th 2023 07:18 PM

ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਦੀ ਫ਼ਿਲਮ 'ਨਿਗਾਹ ਮਾਰਦਾ ਆਈਂ ਵੇ' ਦਾ ਫਰਸਟ ਲੁੱਕ ਆਇਆ ਸਾਹਮਣੇ, ਰੋਮਾਂਟਿਕ ਅੰਦਾਜ਼ 'ਚ ਨਜ਼ਰ ਆਈ ਸਟਾਰ ਜੋੜੀ

Sargun Mehta-Gurnam Bhullar 'Nigah Marda Ain Ve' first look: ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਫ਼ਿਲਮ 'ਸੋਹਰਿਆਂ ਦਾ ਪਿੰਡ ਆ ਗਿਆ ਤੋਂ ਬਾਅਦ ਇੱਕ ਵਾਰ ਫਿਰ ਇੱਕਠੇ ਧਮਾਲਾਂ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸ ਦੇਈਏ ਕਿ ਦੋਵੇਂ ਕਲਾਕਾਰਾਂ ਦੀ ਨਵੀਂ ਫਿਲਮ 'ਨਿਗਾਹ ਮਾਰਦਾ ਆਈ ਵੇ' ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ, ਜਿਸ ਵਿੱਚ ਦੋਵੇਂ ਬੇਹੱਦ ਸ਼ਾਨਦਾਰ ਦਿਖਾਈ ਦੇ ਰਹੇ ਹਨ।

image source: Instagram

ਦੱਸ ਦਈਏ ਕਿ ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਦੀ ਇਹ ਜੋੜੀ ਪਹਿਲੀ ਵਾਰ ਫ਼ਿਲਮ 'ਸੁਰਖੀ ਬਿੰਦੀ' ਵਿੱਚ ਨਜ਼ਰ ਆਈ ਸੀ। ਇਸ ਤੋਂ ਬਾਅਦ ਫਿਲਮ 'ਸੋਹਰਿਆਂ ਦਾ ਪਿੰਡ ਆ ਗਿਆ' 'ਚ ਇਸ ਜੋੜੀ ਨੇ ਖੂਬ ਵਾਹੋ-ਵਾਹੀ ਬਟੋਰੀ। ਹੁਣ ਇੱਕ ਵਾਰ ਫਿਰ ਤੋਂ ਇਹ ਦਰਸ਼ਕਾਂ ਦੇ ਵਿੱਚ ਆਪਣੀ ਵੱਖਰੀ ਲਵ ਸਟੋਰੀ ਲੈ ਕੇ ਹਾਜ਼ਿਰ ਹੋਣ ਵਾਲੀ ਹੈ।

ਅਦਾਕਾਰਾ ਸਰਗੁਨ ਮਹਿਤਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਨਵੀਂ ਫ਼ਿਲਮ ਫ਼ਿਲਮ 'ਨਿਗਾਹ ਮਾਰਦਾ ਆਈਂ ਵੇ' ਪੋਸਟਰ ਸ਼ੇਅਰ ਕੀਤਾ ਹੈ। ਇਸ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਸਰਗੁਨ ਨੇ ਕੈਪਸ਼ਨ ਵਿੱਚ ਲਿਖਿਆ, ਦਿਲ ਦਾ ਕੀ ਆ... ਦਿਲ ਤਾਂ ਰੋਜ਼ ਕਿਸੇ ਨਾ ਕਿਸੇ ਤੇ ਆਕੇ, ਦਿਲ ਲਵਾਈ ਰੱਖਦਾ... ਅਸਲੀ ਪਿਆਰ ਤਾਂ ਰੂਹਾਂ ਦਾ ਹੁੰਦਾ... ਇਸ ਪੋਸਟਰ ਨੂੰ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਉਹ ਸ਼ਹਿਰੀ ਸੈੱਟਅੱਪ ਵਿੱਚ ਇੱਕ ਪ੍ਰੇਮ ਕਹਾਣੀ ਪੇਸ਼ ਕਰਨਗੇ।

image source: Instagram

ਫ਼ਿਲਮ ਬਾਰੇ ਗੱਲ ਕੀਤੀ ਜਾਵੇ ਤਾਂ ਇਸ ਨੂੰ ਰੁਪਿੰਦਰ ਇੰਦਰਜੀਤ ਨੇ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹੈ। ਇਹ ਫ਼ਿਲਮ ਇਸੇ ਸਾਲ 17 ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਫੈਨਜ਼ ਇਸ ਫ਼ਿਲਮ ਦੇ ਪੋਸਟਰ ਨੂੰ ਬਹੁਤ ਪਸੰਦ ਕਰ ਰਹੇ ਹਨ। ਵੱਡੀ ਗਿਣਤੀ 'ਚ ਇਸ ਆਨ ਸਕ੍ਰੀਨ ਸਟਾਰ ਜੋੜੀ ਦੇ ਫੈਨਜ਼ ਨੇ ਕਿਹਾ ਕਿ ਉਹ ਇਸ ਫ਼ਿਲਮ ਦੇ ਜਲਦ ਰਿਲੀਜ਼ ਉਡੀਕ ਕਰ ਰਹੇ ਹਨ ਤੇ ਉਹ ਇਸ ਨੂੰ ਵੇਖਣ ਬਹੁਤ ਉਤਸ਼ਾਹਿਤ ਹਨ।

sargun mehta and gurnam bhullar movie releasing on zee5 image source Instagram

ਹੋਰ ਪੜ੍ਹੋ:Watch Video: ਰਾਖੀ ਸਾਵੰਤ ਨੇ ਕੀਤਾ ਪਤੀ ਆਦਿਲ ਦੀ ਗਰਲਫ੍ਰੈਂਡ ਦੇ ਨਾਂਅ ਦਾ ਖੁਲਾਸਾ, ਕਿਹਾ 'ਆਦਿਲ ਨੇ ਮੈਨੂੰ ਕੀਤਾ ਕੰਗਾਲ'

ਵਰਕਫਰੰਟ ਦੀ ਗੱਲ ਕਰਿਏ ਤਾਂ ਸਰਗੁਨ ਮਹਿਤਾ ਬਹੁਤ ਜਲਦ ਆਪਣਾ ਸ਼ੋਅ ਜਨੂਨੀਅਤ ਲੈ ਕੇ ਹਾਜ਼ਰ ਹੋਵੇਗੀ। ਜੋ ਕਿ ਇੱਕ ਨਿੱਜੀ ਚੈਨਲ ਤੇ ਟੈਲੀਕਾਸਟ ਕੀਤਾ ਜਾਵੇਗਾ। ਗੁਰਨਾਮ ਭੁੱਲਰ ਦੀ ਗੱਲ ਕਰਿਏ ਤਾਂ ਕਲਾਕਾਰ ਫਿਲਮਾਂ ਦੇ ਨਾਲ-ਨਾਲ ਆਪਣੇ ਗੀਤਾਂ ਦਾ ਜਾਦੂ ਦਰਸ਼ਕਾਂ 'ਤੇ ਚਲਾਉਂਦੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਦਾ ਗੀਤ ਵੰਗ ਟੁੱਟ ਗਈ ਰਿਲੀਜ਼ ਹੋਇਆ ਸੀ ਜਿਸ ਨੂੰ ਪ੍ਰਸ਼ੰਸ਼ਕਾਂ ਵੱਲੋਂ ਭਰਵਾ ਹੁੰਗਾਰਾਂ ਮਿਲਿਆ ਹੈ।

 

View this post on Instagram

 

A post shared by Sargun Mehta (@sargunmehta)


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network